10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਝਬਾਲ, 9 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਝੇ ਦੇ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਅਜੀਤ ਡੈਸਕ 10-10-2026
ਝਬਾਲ, 9 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮਾਝੇ ਦੇ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਰਮਾਤਮਾ ਦੀ ਬਖਸ਼ਿਸ਼ ਨਾਲ ਹੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਬੇਅਦਬੀ ਕਾਨੂੰਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਕਾਨੂੰਨ ਦੀ ਮਹੱਤਤਾ ਦਾ ਉਦੋਂ ਪਤਾ ਲੱਗੇਗਾ ਜਦੋਂ ਉਹ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦਾ ਮਾਮਲਾ ਪੰਜਾਬ ਦੀ ਆਤਮਾ ਨਾਲ ਜੁੜਿਆ ਹੋਇਆ ਹੈ। ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ਤੇ ਰਾਜਨੀਤੀ ਕੀਤੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਰਮਾਤਮਾ ਦੀ ਬਖਸ਼ਿਸ਼ ਅਤੇ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਇਹ ਇਤਿਹਾਸਕ ਬੇਅਦਬੀ ਕਾਨੂੰਨ ਬਣਾ ਕੇ ਪੰਜਾਬੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਲੋਕ ਭਲਾਈ ਦੀਆਂ ਸਕੀਮਾਂ 600 ਯੂਨਿਟ ਮੁਫਤ ਬਿਜਲੀ, ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਬਣਾਉਣਾ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਹੈ। ਸੂਬੇ ਦੇ ਹਰ ਪਿੰਡ, ਹਰ ਸ਼ਹਿਰ ਵਿਚ ਵਿਕਾਸ ਦੇ ਕੰਮ ਬਿਨਾਂ ਕਿਸੇ ਵਿਤਕਰੇ ਤੋਂ ਹੋ ਰਹੇ ਹਨ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਜਸਬੀਰ ਸਿੰਘ ਸੁਰਸਿੰਘ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੰਗਾ ਗਰਲਜ਼ ਕਾਲਜ ਵਿਖੇ ਯੁਵਾ ਮੇਲਾ ਕਰਵਾਇਆ ਅਗਲੀ ਖ਼ਬਰ ਸਿਆਸੀ ਹਿੱਤਾਂ ਲਈ ਸਕੂਲਾਂ ਦੀ ਵਰਤੋਂ ਕਿਸੇ ਪੱਖੋਂ ਜਾਇਜ਼ ਨਹੀਂ- ਅਧਿਆਪਕ ਆਗੂ ਪ੍ਰਿਤਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।