11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਤੇਜ਼ ਰਫ਼ਤਾਰ ਕਾਰ ਦਰੱਖ਼ਤ ’ਚ ਵੱਜਣ ਕਾਰਨ ਚਾਲਕ ਦੀ ਮੌਕੇ ’ਤੇ ਮੌਤ

ਫਤਿਆਬਾਦ, 10 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਤਰਨ ਤਾਰਨ -ਗੋਇੰਦਵਾਲ ਸਾਹਿਬ ਰੋਡ ’ਤੇ ਪਿੰਡ ਵੇਈਂਪੂਈਂ ਦੇ ਕੋਲ ਤੇਜ਼ ਰਫ਼ਤਾਰ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸਦੀ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਉਸਦੇ ਕਾਗਜ਼ਾਂ ਪੱਤਰਾਂ ਦੀ ਕੀਤੀ ਗਈ ਪਛਾਣ ਤੋ ਵਿਸ਼ੂ ਕੁਮਾਰ (21) ਵਾਸੀ ਜਵਾਹਰ ਨਗਰ ਵਾਸੀ ਛੇਹਰਟਾ ਅੰਮ੍ਰਿਤਸਰ ਵਜੋਂ ਹੋਈ।

ਹਾਦਸਾਗ੍ਰਸਤ ਹੋਈ ਕਾਰ ਅਤੇ ਜਾਂਚ ਕਰਦੇ ਪੁਲਿਸ ਮੁਲਾਜ਼ਮ। ਤਸਵੀਰ–ਧੂੰਦਾ 11-10-2026
ਫਤਿਆਬਾਦ, 10 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਤਰਨ ਤਾਰਨ -ਗੋਇੰਦਵਾਲ ਸਾਹਿਬ ਰੋਡ ’ਤੇ ਪਿੰਡ ਵੇਈਂਪੂਈਂ ਦੇ ਕੋਲ ਤੇਜ਼ ਰਫ਼ਤਾਰ ਕਾਰ ਦੇ ਦਰੱਖ਼ਤ ਨਾਲ ਟਕਰਾਉਣ ਕਾਰਨ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸਦੀ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਉਸਦੇ ਕਾਗਜ਼ਾਂ ਪੱਤਰਾਂ ਦੀ ਕੀਤੀ ਗਈ ਪਛਾਣ ਤੋ ਵਿਸ਼ੂ ਕੁਮਾਰ (21) ਵਾਸੀ ਜਵਾਹਰ ਨਗਰ ਵਾਸੀ ਛੇਹਰਟਾ ਅੰਮ੍ਰਿਤਸਰ ਵਜੋਂ ਹੋਈ। ਸੜਕ ’ਤੇ ਨਾਲ ਲੱਗਦੇ ਘਰਾ ਦੇ ਲੋਕਾਂ ਨੇ ਦੱਸਿਆ ਕਿ ਜਦੋ ਕਾਰ ਬੇਕਾਬੂ ਹੋ ਕੇ ਦਰਖ਼ਤ ਵਿਚ ਵੱਜੀ ਤਾ ਬਹੁਤ ਖੜਾਕ ਹੋਇਆ, ਜਿਸ ਨਾਲ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਕਰਯੋਗ ਹੈ ਕਿ ਕਾਰ ਗੋਇੰਦਵਾਲ ਸਾਹਿਬ ਪਾਸਿਓਂ ਆ ਰਹੀ ਸੀ ਜਿਸਦੀ ਵੇਈਪੂਈ ਨੇੜੇ ਦਰੱਖ਼ਤ ’ਚ ਟਕਰਾਉਣ ਨਾਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮੌਕੇ ’ਤੇ ਪਹੁੰਚੀ ਗੋਇੰਦਵਾਲ ਸਾਹਿਬ ਪੁਲਿਸ ਦੇ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਇੰਚਾਰਜ ਹਰਿੰਦਰ ਸਿੰਘ ਅਤੇ ਪੁਲਿਸ ਚੌਂਕੀ ਫਤਿਆਬਾਦ ਦੀ ਪੁਲਿਸ ਵਲੋਂ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਵੱਖ-ਵੱਖ ਪਤਵੰਤਿਆਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਲਾਈਪੁਰ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।