ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਕਾਰਜ ਪ੍ਰਸੰਸਾਯੋਗ - ਡਾ. ਹਰਮਨਦੀਪ ਸਿੰਘ
ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)–ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਦਿਅਕ ਅਤੇ ਹੋਰ ਖੇਤਰਾਂ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਪ੍ਰਸ਼ੰਸਾਯੋਗ ਕਰਾਰ ਦਿੰਦਿਆਂ ਸੰਸਥਾ ਅਤੇ ਇਸ ਦੇ ਆਗੂਆਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ।
ਅਜੀਤ ਡੈਸਕ
11-10-2026