ਸਾਬਕਾ ਵਿਧਾਇਕ ਭਲਾਈਪੁਰ ਨੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਕੀਤੀ ਮੁਲਾਕਾਤ
ਮੀਆਂਵਿੰਡ, 11 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬੂ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਆਪਣੇ ਨੇੜ੍ਹਲੇ ਸਾਥੀ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਨਾਲ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਆਪਣੇ ਹਲਕੇ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨਾਲ ਸੰਬੰਧਿਤ ਅਹਿਮ ਵਿਚਾਰਾਂ ਕੀਤੀਆਂ।
ਅਜੀਤ ਡੈਸਕ
12-10-2026