12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 11 ਅਕਤੂਬਰ (ਸਕੱਤਰ ਸਿੰਘ ਅਟਵਾਲ)- ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡ ਮੁਕਾਬਲੇ ਜ਼ਿਲ੍ਹਾ ਕੋਆਰਡੀਨੇਟਰ ਜੁਗਰਾਜ ਸਿੰਘ ਅਤੇ ਏ. ਈ.

ਪ੍ਰਿੰਸੀਪਲ ਰਵਿੰਦਰ ਕੌਰ ਮਦਾਨ ਤੇ ਸਮੂਹ ਸਟਾਫ਼ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ 12-10-2026
ਗੋਇੰਦਵਾਲ ਸਾਹਿਬ, 11 ਅਕਤੂਬਰ (ਸਕੱਤਰ ਸਿੰਘ ਅਟਵਾਲ)- ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡ ਮੁਕਾਬਲੇ ਜ਼ਿਲ੍ਹਾ ਕੋਆਰਡੀਨੇਟਰ ਜੁਗਰਾਜ ਸਿੰਘ ਅਤੇ ਏ.ਈ.ਓ. ਕਨਵੀਨਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਖਿਡਾਰੀਆਂ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-14 ਲੜਕਿਆਂ ਦੇ ਵਰਗ ਵਿਚ ਯੁਵਰਾਜ ਸਿੰਘ ਪੁੱਤਰ ਸਤਨਾਮ ਸਿੰਘ ਵੇਈਂਪੂਈਂ ਨੇ 400 ਮੀਟਰ ਰਿਲੇਅ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸੇ ਵਰਗ ਵਿਚ ਗੁਰਨੂਰ ਸਿੰਘ ਪੁੱਤਰ ਬਲਦੇਵ ਸਿੰਘ ਗੋਇੰਦਵਾਲ ਸਾਹਿਬ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿਚ ਨਵਦੀਪ ਕੌਰ ਪੁੱਤਰੀ ਬਿਕਰਮਜੀਤ ਸਿੰਘ ਗੋਇੰਦਵਾਲ ਸਾਹਿਬ, ਅਮਨਦੀਪ ਕੌਰ ਪੁੱਤਰੀ ਗੁਰਭੇਜ ਸਿੰਘ ਸੰਘਰ ਕਲਾਂ, ਸਹਿਜਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਪਿੰਡੀਆਂ ਅਤੇ ਦਿਲਪ੍ਰੀਤ ਕੌਰ ਪੁੱਤਰੀ ਸਤਪਾਲ ਸਿੰਘ ਪਿੰਡੀਆਂ ਨੇ 400 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਗੁਰਲੀਨ ਕੌਰ ਪੁੱਤਰੀ ਮਨਦੀਪ ਸਿੰਘ ਗੁੱਜਰਪੁਰ ਨੇ 3000 ਮੀਟਰ ਵਾਕ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਅੰਡਰ-19 ਲੜਕੀਆਂ ਦੇ ਵਰਗ ਵਿਚ ਸਹਿਜਪ੍ਰੀਤ ਕੌਰ ਪੁੱਤਰੀ ਹਰਜੰਤ ਸਿੰਘ ਗੋਇੰਦਵਾਲ ਸਾਹਿਬ, ਗੁਰਸਿਮਰਨ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡੀਆਂ, ਕੋਮਲਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਛਾਪੜੀ ਸਾਹਿਬ ਅਤੇ ਗੁਰਲੀਨ ਕੌਰ ਪੁੱਤਰੀ ਮੰਗਲ ਸਿੰਘ ਗੋਇੰਦਵਾਲ ਸਾਹਿਬ ਨੇ 400 ਮੀਟਰ ਰਿਲੇਅ ਦੌੜ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ ਪੁੱਤਰੀ ਤੇਜਿੰਦਰ ਸਿੰਘ ਗੋਇੰਦਵਾਲ ਸਾਹਿਬ ਨੇ ਹੈਮਰ ਥਰੋਅ ਵਿਚ ਤੀਜਾ ਸਥਾਨ ਜਦਕਿ ਵੀਰਪਾਲ ਕੌਰ ਪੁੱਤਰੀ ਨਰਿੰਦਰ ਸਿੰਘ ਛਾਪੜੀ ਸਾਹਿਬ ਨੇ 3000 ਮੀਟਰ ਵਾਕ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿਚ ਜਸਨੂਰ ਸਿੰਘ ਪੁੱਤਰ ਹਰਦੀਪ ਸਿੰਘ ਧੂੰਦਾ ਅਤੇ ਗੁਰਮੇਲ ਸਿੰਘ ਪੁੱਤਰ ਸੁਖਬੀਰ ਸਿੰਘ ਖਡੂਰ ਸਾਹਿਬ ਨੇ 400 ਮੀਟਰ ਰਿਲੇਅ ਵਿਚ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਅਮਿਤ ਕੁਮਾਰ ਪੁੱਤਰ ਬਿਨੋਦ ਕੁਮਾਰ ਗੋਇੰਦਵਾਲ ਸਾਹਿਬ ਨੇ 400 ਮੀਟਰ ਹਰਡਲਜ਼ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜੈਦੀਪ ਸਿੰਘ ਪੁੱਤਰ ਜਗਤਾਰ ਸਿੰਘ ਹੋਠੀਆਂ, ਹਰਸਿਮਰਨ ਸਿੰਘ ਪੁੱਤਰ ਜਤਿੰਦਰ ਸਿੰਘ ਛਾਪੜੀ ਸਾਹਿਬ, ਨਵਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਬਾਣੀਆਂ ਅਤੇ ਅਮਿਤ ਕੁਮਾਰ ਪੁੱਤਰ ਬਿਨੋਦ ਕੁਮਾਰ ਗੋਇੰਦਵਾਲ ਸਾਹਿਬ ਨੇ 400 ਮੀਟਰ ਰਿਲੇਅ ਵਿਚ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਬਲਜੀਤ ਕੌਰ ਰੰਧਾਵਾ ਨੇ ਜੇਤੂ ਖਿਡਾਰੀਆਂ, ਮਾਪਿਆਂ ਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਹੀ ਉਨ੍ਹਾਂ ਦੀ ਸਫਲਤਾ ਦਾ ਮੁੱਖ ਆਧਾਰ ਹੈ। ਪ੍ਰਿੰਸੀਪਲ ਰਵਿੰਦਰ ਕੌਰ ਮਦਾਨ ਨੇ ਵੀ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਮਹਾਰਾਜਾ ਗੈਸ ਸਰਵਿਸ ਵਲੋਂ ਐਫ. ਟੀ. ਐਲ. ਨਵੇਂ ਗੈਸ ਕੁਨੈਕਸ਼ਨ ’ਤੇ ਭਾਰੀ ਛੋਟ ਅਗਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦੀ ਗੁਰਨੂਰਪ੍ਰੀਤ ਕੌਰ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।