13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ

ਸ਼ਾਹਬਾਜ਼ਪੁਰ, 12 ਅਕਤੂਬਰ (ਪਰਦੀਪ ਬੇਗੇਪੁਰ)-ਪਿਛਲੇ ਦਿਨੀਂ ਬਟਾਲਾ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਹੋਏ ਵੁ-ਸ਼ੂ ਖੇਡ ਮੁਕਾਬਲੇ ਵਿਚ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਦਿਆਰਥਣ ਮਨਸੀਰਤ ਕੌਰ ਜਮਾਤ ਅੱਠਵੀਂ ਨੇ ਚਾਂਦੀ ਦਾ ਤਗਮਾ ਅਤੇ ਵੀਰਪਾਲ ਕੌਰ ਜਮਾਤ ਸੱਤਵੀਂ ਨੇ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।

ਅਜੀਤ ਡੈਸਕ 13-10-2026
ਸ਼ਾਹਬਾਜ਼ਪੁਰ, 12 ਅਕਤੂਬਰ (ਪਰਦੀਪ ਬੇਗੇਪੁਰ)-ਪਿਛਲੇ ਦਿਨੀਂ ਬਟਾਲਾ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਨੇ ਭਾਗ ਲਿਆ। ਇਸ ਮੌਕੇ ਹੋਏ ਵੁ-ਸ਼ੂ ਖੇਡ ਮੁਕਾਬਲੇ ਵਿਚ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਦਿਆਰਥਣ ਮਨਸੀਰਤ ਕੌਰ ਜਮਾਤ ਅੱਠਵੀਂ ਨੇ ਚਾਂਦੀ ਦਾ ਤਗਮਾ ਅਤੇ ਵੀਰਪਾਲ ਕੌਰ ਜਮਾਤ ਸੱਤਵੀਂ ਨੇ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਡਾਇ. ਬਲਵਿੰਦਰ ਸਿੰਘ ਬਾਠ ਅਤੇ ਪ੍ਰਿੰਸੀਪਲ ਰਮਨਪ੍ਰੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਲੜਕੀਆਂ ਵਲੋਂ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਮਾਣ ਵਾਲੀ ਗੱਲ ਹੈ। ਇਸ ਨਾਲ ਬਾਕੀ ਬੱਚੀਆਂ ਵਿਚ ਵੀ ਉਤਸ਼ਾਹ ਵਧੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਖੇਡਾਂ ਜੀਵਨ ਦਾ ਅਨਮੋਲ ਅੰਗ ਹਨ, ਪ੍ਰੰਤੂ ਇਨ੍ਹਾਂ ਦੇ ਨਾਲ ਜੀਵਨ ਵਿਚ ਗਿਆਨ ਵੀ ਬਹੁਤ ਜ਼ਰੂਰੀ ਹੈ। ਇਸ ਲਈ ਪੜ੍ਹਾਈ ’ਚ ਵੀ ਸਖ਼ਤ ਮਿਹਨਤ ਕਰਕੇ ਆਪਣੇ ਆਪ ਨੂੰ ਸਮਾਜ ਅੰਦਰ ਵਿਚਰਨ ਦੇ ਕਾਬਲ ਬਣਾਉਣ। ਇਸ ਮੌਕੇ ਬਲਵਿੰਦਰ ਸਿੰਘ ਡਾਇਰੈਕਟਰ, ਪ੍ਰਿੰਸੀਪਲ ਰਮਨਪ੍ਰੀਤ ਸਿੰਘ ਗਿੱਲ, ਵਾਈਸ ਪ੍ਰਿੰਸਪਿਲ ਮਨਜੋਤ ਕੌਰ ਨੇ ਜੇਤੂ ਬੱਚਿਆਂ ਤੇ ਕੋਚ ਜਸਵੰਤ ਕੌਰ ਅਤੇ ਖੇਡ ਇੰਚਾਰਜ ਮੈਡਮ ਪ੍ਰਮਜੀਤ ਕੌਰ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਟ੍ਰੈਫਿਕ ਸਮੱਸਿਆ ’ਚ ਘਿਰਿਆ ਕਸਬਾ ਝਬਾਲ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਰਾਮਲੀਲ੍ਹਾ ਦੀ ਪਹਿਲੀ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।