14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਕੀਤਾ ਪਾਸ

ਖਡੂਰ ਸਾਹਿਬ, 13 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਐੱਨ. ਡੀ.

ਅਜੀਤ ਡੈਸਕ 14-10-2026
ਖਡੂਰ ਸਾਹਿਬ, 13 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਐੱਨ.ਡੀ.ਏ. ਵਿੰਗ ਖਡੂਰ ਸਾਹਿਬ ਦੇ 37 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਜੋ ਕਿ ਯੂ.ਪੀ.ਐੱਸ.ਸੀ. ਦੁਆਰਾ ਕੀਤੀ ਜਾਂਦੀ ਹੈ। ਇਹ ਪ੍ਰੀਖਿਆ 13 ਸਤੰਬਰ 2026 ਨੂੰ ਹੋਈ ਜਿਸ ਦਾ ਨਤੀਜਾ 9 ਅਕਤੂਬਰ 2026 ਨੂੰ ਆਇਆ। ਇਨ੍ਹਾਂ ਵਿਦਿਆਰਥੀਆਂ ਵਿਚ 4 ਲੜਕੀਆਂ 27 ਲੜਕੇ 11ਵੇਂ ਕੋਰਸ ਦੇ, 05 ਲੜਕੇ 10ਵੇਂ ਕੋਰਸ ਦੇ, 01 ਲੜਕਾ 9ਵੇਂ ਕੋਰਸ ਦਾ ਸ਼ਾਮਿਲ ਹੈ। ਸਾਰੇ ਵਿਦਿਆਰਥੀ ਹੁਣ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਜਾਣਗੇ, ਜੋ ਕਿ ਚੋਣ ਲਈ ਅਗਲਾ ਕਦਮ ਹੈ। ਇਹ ਨਿਸ਼ਾਨ-ਏ-ਸਿੱਖੀ ਸੰਸਥਾ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਬਹੁਤ ਹੀ ਖੁਸ਼ੀ ਦਾ ਮੌਕਾ ਹੈ, ਕਿਉਂਕਿ ਇਹ ਮੁਕਾਬਲਾ ਬਹੁਤ ਸਖ਼ਤ ਹੁੰਦਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਸਫ਼ਲਤਾ ਹਾਸਲ ਕੀਤੀ ਹੈ। ਜਿਕਰਯੋਗ ਹੈ ਕਿ ਹੁਣ ਤੱਕ ਸੰਸਥਾ ਦੇ 35 ਵਿਦਿਆਰਥੀ ਵੱਖ-ਵੱਖ ਸੈਨਾਵਾਂ ਵਿਚ ਕਮਿਸ਼ਨਡ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਮੇਜਰ ਜਨਰਲ ਬਲਵਿੰਦਰ ਸਿੰਘ (ਵੀ.ਐੱਸ.ਐੱਮ.) (ਸੇਵਾਮੁਕਤ) ਡਾਇਰੈਕਟਰ, ਐੱਨ.ਡੀ.ਏ. ਵਿੰਗ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੂਰੇ ਭਾਰਤ ਵਿਚੋਂ ਲਗਪਗ ਪੰਜ ਤੋਂ ਛੇ ਲੱਖ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਬੈਠਦੇ ਹਨ ਜਿੰਨ੍ਹਾਂ ਵਿਚੋਂ ਅੱਠ ਹਜਾਰ ਵਿਦਿਆਰਥੀ ਸਫ਼ਲ ਹੁੰਦੇ ਹਨ, ਉਨ੍ਹਾਂ ਵਿਚੋਂ 37 ਵਿਦਿਆਰਥੀ ਨਿਸ਼ਾਨ-ਏ-ਸਿੱਖੀ ਸੰਸਥਾ ਦੇ ਪਾਸ ਹੋਏ। ਇਸ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਐੱਨ.ਐੱਸ.ਆਈ. ਐੱਸ.ਟੀ. (ਐੱਨ.ਡੀ.ਏ. ਵਿੰਗ) ਵਿਖੇ ਚੋਣ ਅਤੇ ਸਿਖਲਾਈ ਦਾ ਜ਼ਿਕਰ ਕਰਦਿਆਂ ਇਸ ਸੰਬੰਧੀ ਪ੍ਰਕਿਰਿਆ ਬਾਰੇ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਸਥਾ ਵਿੱਚ ਨਵੇਂ ਦਾਖ਼ਲਿਆਂ ਲਈ ਰਜਿਸਟ੍ਰੇਸ਼ਨ ਚੱਲ ਰਹੀ ਹੈ ਜਿਸਦੀ ਆਖਰੀ ਮਿਤੀ 19 ਦਸੰਬਰ 2026 ਹੈ ਅਤੇ 20 ਦਸੰਬਰ 2026 ਨੂੰ ਲਿਖਤੀ ਇਮਤਿਹਾਨ ਹੋਵੇਗਾ, ਚਾਹਵਾਨ ਲੜਕੇ ਅਤੇ ਲੜਕੀਆਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਬਾਬਾ ਸੇਵਾ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਐੱਸ.ਐੱਸ.ਬੀ. ਦੀ ਇੰਟਰਵਿਊ ਲਈ ਸਖ਼ਤ ਮਿਹਨਤ ਕਰਨ ਅਤੇ ਪਰਮਾਤਮਾ ਦਾ ਸਦਾ ਨਾਮ ਜਪਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਜਸਵਿੰਦਰ ਪਾਲ ਸਿੰਘ ਸਕੱਤਰ, ਬਾਬਾ ਬਲਦੇਵ ਸਿੰਘ, ਫਕੈਲਟੀ ਇੰਚਾਰਜ ਦਿਨੇਸ਼ ਗੁਪਤਾ, ਡਿਪਟੀ ਡਾਇਰੈਕਟਰ ਕਰਨਲ ਗੁਰਮੀਤ ਸਿੰਘ (ਸੇਵਾ ਮੁਕਤ), ਕਰਨਲ ਦਰਸ਼ਨ ਸਿੰਘ ਬਾਵਾ, ਭਾਈ ਵਰਿਆਮ ਸਿੰਘ, ਡਾ. ਕਮਲਜੀਤ ਸਿੰਘ, ਬਲਦੇਵ ਸਿੰਘ ਸੰਧੂ, ਸੂਬੇਦਾਰ ਕੁਲਵੰਤ ਸਿੰਘ ਅਤੇ ਸੰਸਥਾ ਦੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਤੇ ਪਰਾਲੀ ਪ੍ਰਬੰਧਨ ਸੰਬੰਧੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਆਰ.ਐੱਮ.ਪੀ.ਆਈ. ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।