14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਤੇ ਪਰਾਲੀ ਪ੍ਰਬੰਧਨ ਸੰਬੰਧੀ ਮੁਕਾਬਲੇ ਕਰਵਾਏ

ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਦੇਖ-ਰੇਖ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਪੱਟੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 14-10-2026
ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਦੇਖ-ਰੇਖ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਪੱਟੀ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ, ਪੇਂਟਿੰਗ ਅਤੇ ਨੁੱਕੜ ਨਾਟਕ ਰਾਹੀਂ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਵਾਤਾਵਰਨ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੂਕ ਹੋ ਕੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਲਾਭਦਾਇਕ ਸੂਖ਼ਮ ਜੀਵਾਂ ਅਤੇ ਮਿੱਤਰਕੀਟਾਂ ਦਾ ਨੁਕਸਾਨ ਹੁੰਦਾ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸਦੇ ਨਾਲ ਹੀ ਹਵਾ ਪ੍ਰਦੂਸ਼ਣ ਵਧਣ ਕਾਰਨ ਮਨੁੱਖੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਇਸ ਦਾ ਪ੍ਰਬੰਧਨ ਕਰਨ ਅਤੇ ਤਿਉਹਾਰਾਂ ਮੌਕੇ ਬੇਲੋੜੀ ਆਤਿਸ਼ਬਾਜ਼ੀ ਤੋਂ ਗੁਰੇਜ਼ ਕਰਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪ੍ਰਮਿੰਦਰ ਕੌਰ ਨੇ ਉੱਨਤ ਕਿਸਾਨ ਐਪ ਬਾਰੇ ਜਾਣਕਾਰੀ ਦਿੱਤੀ । ਸਕੂਲ ਦੇ ਪ੍ਰਿੰਸੀਪਲ ਹਰਸ਼ਰਨ ਸਿੰਘ ਨੇ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਜਦਕਿ ਸਟੇਟ ਐਵਾਰਡੀ ਡਾ. ਇੰਦਰਪ੍ਰੀਤ ਸਿੰਘ ਧਾਮੀ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਖੇਤੀਬਾੜੀ ਉਪ-ਨਿਰੀਖਕ ਬਾਜਾ ਸਿੰਘ, ਰਣਜੀਤ ਸਿੰਘ, ਫੀਲਡ ਵਰਕਰ ਦਿਲਬਾਗ ਸਿੰਘ, ਗੁਰਦੇਵ ਸਿੰਘ ਮਾਣਕਪੁਰਾ, ਸਕੂਲ ਦੇ ਅਧਿਆਪਕਾਂ ਅਤੇ ਵਿਭਾਗ ਦੇ ਹੋਰ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਨਮਾਨ ਪੱਤਰ, ਮੋਮੈਂਟੋ, ਵਾਟਰ ਫਲਾਸਕ ਅਤੇ ਸਾਹਿਤਕ ਸਮੱਗਰੀ ਦੇ ਕੇ ਉਤਸ਼ਾਹਿਤ ਕੀਤਾ ਗਿਆ।
ਪਿਛਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਚ ਕਰੀਅਰ ਗਾਈਡੈਂਸ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ, ਐੱਨ.ਡੀ.ਏ. ਵਿੰਗ ਦੇ 37 ਵਿਦਿਆਰਥੀਆਂ ਨੇ ਲਿਖਤੀ ਪ੍ਰੀਖਿਆ ਕੀਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।