ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਭਾਈ ਮਨਜੀਤ ਸਿੰਘ ਹਲਕਾ ਖੇਮਕਰਨ ਦੇ ਕੋਆਰਡੀਨੇਟਰ ਨਿਯੁਕਤ
ਖੇਮਕਰਨ, 13 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦਾ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ, ਜਿਹੜੇ ਹਲਕੇ ਦੇ ਪਿੰਡਾਂ ਵਿਚ ਖੁਸ਼ੀਆਂ ਮਨਾਉਣ ਲੱਗ ਪਏ ਹਨ। ਇਸੇ ਦੌਰਾਨ ਭਾਈ ਮਨਜੀਤ ਸਿੰਘ ਨੇ ਪਾਰਟੀ ਦੀ ਹਾਈਕਮਾਨ ਤੇ ਖਾਸ ਕਰਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਜਿਹੜੀ ਜਿੰਮੇਵਾਰੀ ਦਿੱਤੀ ਹੈ।
ਖੇਮਕਰਨ, 13 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)-ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦਾ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ, ਜਿਹੜੇ ਹਲਕੇ ਦੇ ਪਿੰਡਾਂ ਵਿਚ ਖੁਸ਼ੀਆਂ ਮਨਾਉਣ ਲੱਗ ਪਏ ਹਨ। ਇਸੇ ਦੌਰਾਨ ਭਾਈ ਮਨਜੀਤ ਸਿੰਘ ਨੇ ਪਾਰਟੀ ਦੀ ਹਾਈਕਮਾਨ ਤੇ ਖਾਸ ਕਰਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਜਿਹੜੀ ਜਿੰਮੇਵਾਰੀ ਦਿੱਤੀ ਹੈ। ਉਸ ਨੂੰ ਬੜੀ ਜਿੰਮੇਵਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਬਹੁਤ ਸਖ਼ਤ ਮਿਹਨਤ ਕੀਤੀ ਜਾਵੇਗੀ ਤੇ ਹਲਕੇ ਵਿਚਲੇ ਟਕਸਾਲੀ ਪਰਿਵਾਰਾਂ ਨੂੰ ਮੁੜ ਅਕਾਲੀ ਦਲ ਨਾਲ ਜੋੜਨ ਲਈ ਘਰ ਘਰ-ਘਰ ਜਾ ਕੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਸਮੇਂ ਸੰਨ੍ਹ 1989 ’ਚ ਜੇਲ੍ਹ ’ਚੋਂ ਰਿਹਾਈ ਤੋਂ ਇਸ ਇਲਾਕੇ ਵਿਚ ਵਿਚਰਦੇ ਆ ਰਹੇ ਹਨ। ਪੰਜਾਬ ’ਚ ਗਵਰਨਰੀ ਰਾਜ ਤੇ ਕਾਂਗਰਸ ਹਕੂਮਤ ਦੌਰਾਨ ਜਦ ਖ਼ਾਸ ਕਰਕੇ ਸਿੱਖ ਨੌਜਵਾਨਾਂ ਨੂੰ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਸੀ। ਉਸ ਵਕਤ ਉਹ ਜ਼ਿਆਦਤੀਆਂ ਵਿਰੁੱਧ ਲੜਾਈ ਲੜਦੇ ਰਹੇ। ਇਸ ਦੇ ਨਾਲ ਬੇਰੁਜ਼ਗਾਰ ਸਿੱਖ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ’ਚ ਮੁਲਾਜ਼ਮ ਵੀ ਭਰਤੀ ਕਰਾਇਆ। ਇਸ ਕਰਕੇ ਖੇਮਕਰਨ ਹਲਕੇ ਦੇ ਵਾਸੀਆਂ ਨਾਲ ਬਹੁਤ ਪੁਰਾਣੀ ਸਾਂਝ ਹੈ, ਜਿਸ ਕਰਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦਾ ਸਾਥ ਬਹੁਤ ਜ਼ਿਆਦਾ ਮਿਲੇਗਾ ।