15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਵਿਚ ਰੋਜ਼ਾਨਾ ਹੋ ਰਹੇ ਸ਼ਰੇਆਮ ਕਤਲਾਂ ਕਾਰਨ ਮਾਹੌਲ ਨਾਜ਼ੁਕ-ਹਰਜੀਤ ਸਿੰਘ ਸੰਧੂ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਵਿਚ ਰੋਜ਼ਾਨਾ ਵਾਪਰ ਰਹੀਆਂ ਕਤਲ, ਗੋਲੀਬਾਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਸੂਬੇ ਦਾ ਮਾਹੌਲ ਦਿਨੋਂ-ਦਿਨ ਨਾਜ਼ੁਕ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕੀਤਾ।

ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਵਿਚ ਰੋਜ਼ਾਨਾ ਵਾਪਰ ਰਹੀਆਂ ਕਤਲ, ਗੋਲੀਬਾਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਸੂਬੇ ਦਾ ਮਾਹੌਲ ਦਿਨੋਂ-ਦਿਨ ਨਾਜ਼ੁਕ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਸੀਨੀਅਰ ਅਗੂ ਦਲਬੀਰ ਸਿੰਘ ਅਲਗੋਂ ਕੋਠੀ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਐੇਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਸਮੇਤ ਸਮੁੱਚੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜਬਰਦਸਤ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ । ਸੰਧੂ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਘਟਨਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਢਾਹ ਲਾਉਂਦੀਆਂ ਹਨ ਅਤੇ ਆਮ ਨਾਗਰਿਕਾਂ ਦੇ ਮਨਾਂ ਵਿਚ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ, ਤਾਂ ਇਹ ਸੂਬੇ ਦੀ ਸੁਰੱਖਿਆ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਲੋਕ ਆਪਣੇ ਘਰਾਂ, ਕਾਰੋਬਾਰੀ ਥਾਵਾਂ ਅਤੇ ਜਨਤਕ ਸਥਾਨਾਂ ’ਤੇ ਵੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਬਿਆਨ ਦੇਣ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਉਸ ਦਾ ਮੁੱਢਲਾ ਫ਼ਰਜ਼ ਹੈ। ਹਰਜੀਤ ਸਿੰਘ ਸੰਧੂ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਅਪਰਾਧੀਆਂ ਵਿਚ ਕਾਨੂੰਨ ਦਾ ਡਰ ਕਾਇਮ ਕਰਨਾ ਅਤੇ ਆਮ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿਚ ਸ਼ਰੇਆਮ ਗੋਲੀਆਂ ਚੱਲਣ ਅਤੇ ਕਤਲ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਨੌਜਵਾਨਾਂ ਦਾ ਭਵਿੱਖ ਬਚਾਇਆ ਜਾ ਸਕੇ ਅਤੇ ਨਸ਼ਾ ਵਿਰੋਧੀ ਆਵਾਜ਼ਾਂ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਸੰਧੂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ਾਹਿਰ ਕੀਤਾ ਜਾ ਰਿਹਾ ਰੋਸ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਹਾਲਾਤਾਂ ਤੋਂ ਨਿਰਾਸ਼ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਸੂਬੇ ਦੇ ਲੋਕਾਂ ਨੂੰ ਡਰ-ਮੁਕਤ ਮਾਹੌਲ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਜ਼ਿੰਮੇਵਾਰੀ ਤੋਂ ਭੱਜਣਾ ਕਿਸੇ ਵੀ ਸਰਕਾਰ ਲਈ ਉਚਿਤ ਨਹੀਂ ਹੈ।
ਪਿਛਲੀ ਖ਼ਬਰ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਅੱਜ ਦੇ ਪੰਜਾਬ ਬੰਦ ਦੀ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵਲੋਂ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।