ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਖੜ੍ਹੇ ਹਾਂ-ਰਮਨਦੀਪ ਕੌਰ ਸੇਰੋਂ, ਬਿੱਲਾ ਸੇਰੋਂ
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਹਲਕਾ ਖਡੂਰ ਸਾਹਿਬ ਦੀ ਡੋਰ-ਟੂ-ਡੋਰ ਮੁਹਿੰਮ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
ਰਮਨਦੀਪ ਕੌਰ ਸੇਰੋਂ, ਅਵਤਾਰ ਸਿੰਘ ਬਿੱਲਾ ਸੇਰੋਂ।
15-10-2026