16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ - ਕੁਲਦੀਪ ਸਿੰਘ ਔਲਖ

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਐਂਟੀ ਡਰੱਗ ਟਾਸਕ ਫੋਰਸ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।

ਅਜੀਤ ਡੈਸਕ 16-10-2026
ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਐਂਟੀ ਡਰੱਗ ਟਾਸਕ ਫੋਰਸ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਔਲਖ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਪੁਲਿਸ ਨਾਲ ਜੁੜੇ ਮੁਲਾਜ਼ਮ ਤੇ ਅਧਿਕਾਰੀ ਵੀ ਅਪਰਾਧਿਕ ਵਾਰਦਾਤਾਂ ਦਾ ਨਿਸ਼ਾਨਾ ਬਣ ਰਹੇ ਹਨ, ਤਾਂ ਸਰਕਾਰ ਨੂੰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਜਨਤਾ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵਿਆਂ ਦੇ ਨਾਲ-ਨਾਲ ਅਪਰਾਧਾਂ ਨੂੰ ਰੋਕਣਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਤੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਮਜ਼ਬੂਤ ਪੁਲਿਸ ਪ੍ਰਬੰਧ, ਪ੍ਰਭਾਵਸ਼ਾਲੀ ਗਸ਼ਤ, ਖੁਫ਼ੀਆ ਤੰਤਰ ਅਤੇ ਜਵਾਬਦੇਹੀ ਜ਼ਰੂਰੀ ਹਨ। ਜੇਕਰ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੰਭੀਰ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਸੂਬੇ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰ ਵਲੋਂ ਕੀ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਭਰੋਸੇ ਨਹੀਂ, ਸਗੋਂ ਸੁਰੱਖਿਅਤ ਮਾਹੌਲ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ ਉਨ੍ਹਾਂ ਪੰਜਾਬ ਵਾਸੀਆਂ ਵਲੋਂ ਸ਼ਾਂਤਮਈ ਪੰਜਾਬ ਬੰਦ ਕਰਨ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਬੰਦ ਦੀ ਕਾਲ ’ਤੇ ਕਸਬਾ ਫਤਿਆਬਾਦ ਪੂਰਨ ਤੌਰ ’ਤੇ ਰਿਹਾ ਬੰਦ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਰੋਸ ਵਜੋਂ ਜ਼ਿਲ੍ਹਾ ਤਰਨ ਤਾਰਨ ਮੁਕੰਮਲ ਰਿਹਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।