16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ

ਝਬਾਲ, 15 ਅਕਤੂਬਰ (ਸਰਬਜੀਤ ਸਿੰਘ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਕੋਟ ਸਿਵਿਆਂ ਦਾ ਨੇੜੇ ਚੁਭਾਲ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਵਰਿਆਮ ਸਿੰਘ ਝਬਾਲ ਅਤੇ ਮਾ.

ਬਾਬਾ ਵਰਿਆਮ ਸਿੰਘ 16-10-2026
ਝਬਾਲ, 15 ਅਕਤੂਬਰ (ਸਰਬਜੀਤ ਸਿੰਘ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਕੋਟ ਸਿਵਿਆਂ ਦਾ ਨੇੜੇ ਚੁਭਾਲ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਵਰਿਆਮ ਸਿੰਘ ਝਬਾਲ ਅਤੇ ਮਾ. ਸੇਵਕ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਪਿੰਦਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ, ਭਾਈ ਬਲਜੀਤ ਸਿੰਘ ਅਰਦਾਸੀਏ, ਭਾਈ ਅੰਮ੍ਰਿਤਪਾਲ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਸਾਹਿਬ ਅਤੇ ਹੋਰ ਸਿੱਖ ਪੰਥ ’ਚ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਸਿੰਘ ਅਤੇ ਕਥਾਵਾਚਕ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ। ਜਦੋਂ ਕਿ ਇਸ ਮੌਕੇ ਤਰਨ ਤਾਰਨ ਜ਼ਿਲ੍ਹੇ ਦੇ ਬੱਚਿਆਂ ਵਿਚਕਾਰ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ, ਜਿਸ ਲਈ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ddddd ਅਗਲੀ ਖ਼ਬਰ ਨਰਿੰਦਰ ਸਿੰਘ ਕਲਸੀਆਂ ਦੀ ਅਗਵਾਈ ਹੇਠ ਕੀਤਾ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।