17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਣਨ ’ਤੇ ਰਜਿੰਦਰ ਕੌਰ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ) ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲਣ ’ਤੇ ਰਜਿੰਦਰ ਕੌਰ ਨੂੰ ਐਮ. ਆਈ.

ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ) ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲਣ ’ਤੇ ਰਜਿੰਦਰ ਕੌਰ ਨੂੰ ਐਮ.ਆਈ.ਐਸ ਕੋਆਰਡੀਨੇਟਰ ਸਾਹਿਬ ਸਿੰਘ, ਐਚ.ਟੀ ਮਨਦੀਪ ਸਿੰਘ ਅਤੇ ਸਿੰਬਲਪ੍ਰੀਤ ਸਿੰਘ ਸਹੋਤਾ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰਾਜਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜਰਬੇ ਨਾਲ ਸਿੱਖਿਆ ਵਿਭਾਗ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਵੀ ਉਤਸ਼ਾਹ ਨਾਲ ਕੰਮ ਕਰਨਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀਰਜਿੰਦਰ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਨੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ, ਅਧਿਆਪਕਾਂ ਨਾਲ ਤਾਲਮੇਲ ਕਾਇਮ ਰੱਖਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਸਮੁੱਚਾ ਦਫ਼ਤਰੀ ਅਮਲਾ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸਿਹਤ ਮੁਲਾਜ਼ਮਾਂ ਵਲੋਂ 19 ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਧਰਨੇ ਦਾ ਐਲਾਨ ਅਗਲੀ ਖ਼ਬਰ ਨੀਲ ਕਮਲ ਰਾਮਲੀਲ੍ਹਾ ਕਲੱਬ ਵਲੋਂ ‘ਰਾਮ ਬਨਵਾਸ’ ਦੀ ਨਾਈਟ ਦਾ ਮੰਚਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।