17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਹਤ ਮੁਲਾਜ਼ਮਾਂ ਵਲੋਂ 19 ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਧਰਨੇ ਦਾ ਐਲਾਨ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)–ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ। ਜਿਸ ਵਿਚ ਪੰਜਾਬ ਭਰ ਵਿਚੋਂ ਬੁਹਤ ਸਾਰੇ ਆਗੂਆਂ ਨੇ ਹਿੱਸਾ ਲਿਆ ।

ਅਜੀਤ ਡੈਸਕ 17-10-2026
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)–ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ। ਜਿਸ ਵਿਚ ਪੰਜਾਬ ਭਰ ਵਿਚੋਂ ਬੁਹਤ ਸਾਰੇ ਆਗੂਆਂ ਨੇ ਹਿੱਸਾ ਲਿਆ । ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਉੱਤੇ ਵਿਚਾਰ ਚਰਚਾ ਕਰਦਿਆਂ ਚਿੰਤਾ ਪ੍ਰਗਟਾਈ ਗਈ ਕਿ ਪਿਛਲੇ ਲੰਬੇ ਸਮੇਂ ਤੋਂ ਪੈਰਾ ਮੈਡੀਕਲ ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਲਟਕਦੀਆਂ ਆ ਰਹੀਆਂ ਹਨ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ ਡਾਇਰੈਕਟਰ ਅਤੇ ਪੰਜਾਬ ਸਰਕਾਰ ਸੁਹਿਰਦ ਨਹੀਂ ਹੈ। ਪਿਛਲੇ ਦਿਨੀ ਜਥੇਬੰਦੀ ਦੇ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਦੋਵਾਂ ਸਿਹਤ ਡਾਇਰੈਕਟਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਕੁੱਝ ਮੰਗਾਂ ਉੱਤੇ ਸਹਿਮਤੀ ਬਣੀ ਸੀ ਕਿ ਇਹ ਮੰਗਾਂ ਜਲਦੀ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪਰ ਉਸ ਤੋਂ ਬਾਅਦ ਜਥੇਬੰਦੀ ਨੂੰ ਡਾਇਰੈਕਟਰ ਦਫਤਰ ਵਲੋਂ ਜਿਹੜੀ ਪ੍ਰੋਸੀਡਿੰਗ ਜਾਰੀ ਕੀਤੀ ਗਈ, ਉਸ ਵਿਚ ਮੰਨੀਆਂ ਗਈਆਂ ਮੰਗਾਂ ਸਬੰਧੀ ਕਾਰਵਾਈ ਅਮਲ ਰੂਪ ਵਿਚ ਲਿਆ ਕੇ ਉਨ੍ਹਾਂ ਨੂੰ ਪੂਰਾ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਡਾਇਰੈਕਟਰ ਦਫਤਰ ਵਲੋਂ ਜਾਰੀ ਕੀਤੀ ਗਈ ਪ੍ਰੋਸੀਡਿੰਗ ਨੂੰ ਸਿਰੇ ਤੋਂ ਨਕਾਰਦਿਆਂ ਇਹ ਕਿਹਾ ਕਿ ਸਿਹਤ ਡਾਇਰੈਕਟਰ ਅਤੇ ਸਿਹਤ ਮੰਤਰੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਬਿਲਕੁਲ ਵੀ ਗੰਭੀਰ ਨਹੀਂ ਹਨ । ਜਥੇਬੰਦੀ ਦੇ ਆਗੂਆਂ ਵਲੋਂ 19 ਅਕਤੂਬਰ ਨੂੰ ਡਾਇਰੈਕਟਰ ਦਫਤਰ ਚੰਡੀਗੜ੍ਹ ਵਿਖੇ ਸਮੂਹ ਪੈਰਾ ਮੈਡੀਕਲ ਕਾਮਿਆਂ ਵਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਧਰਨਾਾ ਦਿੱਤਾ ਜਾਵੇਗਾ ਅਤੇ ਉਥੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਤਰਨ ਤਾਰਨ ਵਿਖੇ ਸਟੇਟ ਦੇ ਮੁੱਖ ਸਲਾਹਕਾਰ ਵਿਰਸਾ ਸਿੰਘ ਪੰਨੂ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਰਜਵੰਤ ਸਿੰਘ ਬਾਗੜੀਆਂ , ਹਰਜੀਤ ਸਿੰਘ ਪਹੂਵਿੰਡ ਪ੍ਰਧਾਨ ਹੈਲਥ ਵਰਕਰ ਯੂਨੀਅਨ, ਸਰਬਜੀਤ ਸਿੰਘ ਪ੍ਰਧਾਨ ਹੈਲਥ ਸੁਪਰਵਾਈਜ਼ਰ ਯੂਨੀਅਨ, ਮਨਜੀਤ ਸਿੰਘ ਪ੍ਰਧਾਨ ਰੇਡੀਓਗਰਾਫਰ ਯੂਨੀਅਨ, ਗੁਰਜਿੰਦਰ ਸਿੰਘ ਸਟੇਟ ਆਗੂ, ਐਮ.ਐੱਲ,.ਟੀ. ਯੂਨੀਅਨ ਦੇ ਪਰਮਜੀਤ ਸਿੰਘ ਜਨਰਲ ਸਕੱਤਰ ਅਮਨਦੀਪ ਸ਼ਰਮਾ, ਸੀ.ਐੱਚ.ਓ. ਯੂਨੀਅਨ ਦੇ ਪ੍ਰਧਾਨ ਜਾਸਮੀਨ ਕੌਰ , ਫਾਰਮੇਸੀ ਅਫਸਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਭੁਪਿੰਦਰ ਸਿੰਘ ਤਰਨ ਤਾਰਨ , ਜਸਪਿੰਦਰ ਸਿੰਘ , ਅਮਨਦੀਪ ਸਿੰਘ ਧਾਰੜ, ਰਵਿੰਦਰ ਕੌਰ ਬਾਗੜੀਆਂ ,ਅਮਰਜੀਤ ਗਿੱਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਕਤਲ ਕਾਂਡ ਦੇ ਇਨਸਾਫ਼ ਲਈ ਪੰਜਾਬੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ - ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਣਨ ’ਤੇ ਰਜਿੰਦਰ ਕੌਰ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।