18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਝਬਾਲ, 17 ਅਕੂੂਤਬਰ (ਸੁਖਦੇਵ ਸਿੰਘ)–ਪੈਨਸ਼ਨਰਜ਼ ਐਡ ਸੀਨੀਅਰ ਸਿਟੀਜਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਕਰਮ ਸਿੰਘ ਹਿਸਟੋਰੀਅਨ ਲਾਇਬ੍ਰੇਰੀ ਝਬਾਲ ਵਿਖੇ ਪ੍ਰਧਾਨ ਮਖਤੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮਰਹੂਮ ਨੇਤਾ ਰਣਬੀਰ ਸਿੰਘ ਢਿੱਲੋਂ ਦਾ ਜਨਮ ਦਿਹਾੜਾ ਮਨਾਇਆ ਗਿਆ।

ਅਜੀਤ ਡੈਸਕ 18-10-2026
ਝਬਾਲ, 17 ਅਕੂੂਤਬਰ (ਸੁਖਦੇਵ ਸਿੰਘ)–ਪੈਨਸ਼ਨਰਜ਼ ਐਡ ਸੀਨੀਅਰ ਸਿਟੀਜਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਕਰਮ ਸਿੰਘ ਹਿਸਟੋਰੀਅਨ ਲਾਇਬ੍ਰੇਰੀ ਝਬਾਲ ਵਿਖੇ ਪ੍ਰਧਾਨ ਮਖਤੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮਰਹੂਮ ਨੇਤਾ ਰਣਬੀਰ ਸਿੰਘ ਢਿੱਲੋਂ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆ ਨੇ ਰਣਬੀਰ ਸਿੰਘ ਢਿੱਲੋਂ ਵਲੋ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਬੰਧੀ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ। ਮੀਟਿੰਗ ਵਿਚ ਹਾਜ਼ਰ ਸਮੂਹ ਪੈਨਸਨਰਾਂ ਨੇ ਮਰਹੂਮ ਨੇਤਾ ਢਿੱਲੋਂ ਵਲੋਂ ਕੀਤੇ ਕੰਮਾਂ ’ਤੇ ਪਹਿਰਾ ਦੇਣ ਅਤੇ ਉਨ੍ਹਾਂ ਦੀਆਂ ਪ੍ਰਾਪਤੀਆ ਨੂੰ ਬਹਾਲ ਰੱਖਣ ਦਾ ਪ੍ਰਣ ਕੀਤਾ। ਮੀਟਿੰਗ ਵਿਚ ਮਨਾਸਾ ਵਿਖੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਦੇ ਮਾਲਕ ਵਲੋਂ ਕੀਤੀ ਗਈ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਰਾਜ ਵਿਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੋਏ ਹਨ। ਇਸ ਮੌਕੇ ਯਸ਼ਪਾਲ ਝਬਾਲ ਸਤਵਿੰਦਰ ਸਿੰਘ, ਰਤਨ ਸਿੰਘ ਢੰਡ, ਅਜੀਤ ਸਿੰਘ ਝਬਾਲ, ਜੋਗਿੰਦਰ ਸਿੰਘ ਸੂਬਾ ਜਨਰਲ ਸਕੱਤਰ, ਧਰਮ ਸਿੰਘ ਗੰਡੀਵਿੰਡ, ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮਨਜੀਤ ਸਿੰਘ ਸ਼ਾਹ, ਜੱਸਾ ਸਿੰਘ ਕੱਦਗਿੱਲ, ਤਰਲੋਚਨ ਸਿੰਘ, ਟਹਿਲ ਸਿੰਘ, ਬਲਵਿੰਦਰ ਸਿੰਘ, ਰੇਸ਼ਮ ਸਿੰਘ ਭੋਮਾ,ਹਰਦੀਪ ਸਿੰਘ, ਕਸ਼ਮੀਰ ਸਿੰਘ, ਜੋਗਿੰਦਰ ਸਿੰਘ, ਸੁੱਚਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਸਰਕਲ ਜਲਾਲਾਬਾਦ ਦੇ ਮੁਹਤਬਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸਮਾਜਿਕ ਕੁਰੀਤੀਆਂ ਨੂੰ ਮੰਚ ਉੱਪਰ ਉਜਾਗਰ ਕਰਨਾ ਕਲੱਬ ਦਾ ਮਕਸਦ - ਪ੍ਰਧਾਨ ਪ੍ਰਵੀਨ ਕੁਮਾਰ ਧਵਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।