ਮਾਂ-ਧੀ ’ਤੇ ਫਾਇਰਿੰਗ ਕਰਨ ’ਤੇ ਭੈਣ-ਭਰਾ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਮਾਂ—ਧੀ ’ਤੇ ਫਾਇਰਿੰਗ ਕਰਨ ਦੇ ਦੋਸ਼ ਹੇਠ ਭੈਣ-ਭਰਾ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਸੋਨੀਆ ਪਤਨੀ ਵਿਜੇ ਕੁਮਾਰ ਵਾਸੀ ਦਬੁਰਜੀ ਨੇ ਸ਼ਿਕਾਇਤ ਦਰਜ ਕਰਵਾਈ ਕਿ 16 ਅਕਤੂਬਰ ਨੂੰ ਸ਼ਾਮ ਸਮੇਂ ਉਹ ਅਤੇ ਉਸ ਦੀ ਮਾਤਾ ਕਰਮਜੀਤ ਕੌਰ ਆਪਣੇ ਘਰ ਦੇ ਬਾਹਰ ਖੜੇ ਸੀ ਤਾਂ ਉਨ੍ਹਾਂ ਦੇ ਗੁਆਂਢ ਰਹਿੰਦਾ ਰਾਜਦੀਪ ਸਿੰਘ ਉਰਫ ਰਾਜੂ ਅਤੇ ਰਾਜਦੀਪ ਸਿੰਘ ਦੀ ਭੈਣ ਕੰਵਲ ਨੇ ਆ ਕੇ ਉਨ੍ਹਾਂ ਨਾਲ ਗਾਲੀ ਗਲੋਚ ਕੀਤਾ ਅਤੇ ਰਾਜਦੀਪ ਸਿੰਘ ਨੇ ਆਪਣੇ ਹਥਿਆਰ ਨਾਲ ਮਾਰ ਦੇਣ ਦੀ ਨੀਅਤ ਨਾਲ ਉਨ੍ਹਾਂ ਉਪਰ ਫਾਇਰ ਕੀਤੇ।
ਅਜੀਤ ਡੈਸਕ
18-10-2026