19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਮਿਤ ਸ਼ਾਹ ਨੂੰ ਨਸੀਹਤਾਂ ਦੇਣ ਤੋਂ ਪਹਿਲਾਂ ‘ਆਪ’ ਪੰਜਾਬ ਦੇ ਨਸ਼ਾ ਸੰਕਟ ਦਾ ਜਵਾਬ ਦੇਵੇ - ਭਰੋਵਾਲ ਭਰੋਵਾਲ ਨੂੰ ਚੋਹਲਾ ਸਾਹਿਬ ਸਰਕਲ ਦੇ ਆਗੂਆਂ ਨੇ ਕੀਤਾ ਸਨਮਾਨਿਤ

ਚੋਹਲਾ ਸਾਹਿਬ, 18 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਭਾਜਪਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦਾ ਚੋਹਲਾ ਸਾਹਿਬ ਸਰਕਲ ਦੇ ਵੱਖ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਪਿੰਡ ਬ੍ਰਹਮਪੁਰਾ ਵਿਖੇ ਸਰਕਲ ਪ੍ਰਧਾਨ ਬਾਬਾ ਖੁਸਪਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ’ਚ ਸਨਮਾਨ ਸਮਾਰੋਹ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਭਰੋਵਾਲ ਨੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ।

ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਨਿਯੁਕਤ ਹੋਣ ’ਤੇ ਰਮਨਦੀਪ ਸਿੰਘ ਭਰੋਵਾਲ ਦਾ ਸਨਮਾਨ ਕਰਦੇ ਹੋਏ ਚੋਹਲਾ ਸਾਹਿਬ ਦੇ ਭਾਜਪਾ ਆਗੂ। ਤਸਵੀਰ: ਬਲਵਿੰਦਰ ਚੋਹਲਾ 19-10-2026
ਚੋਹਲਾ ਸਾਹਿਬ, 18 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਭਾਜਪਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦਾ ਚੋਹਲਾ ਸਾਹਿਬ ਸਰਕਲ ਦੇ ਵੱਖ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਪਿੰਡ ਬ੍ਰਹਮਪੁਰਾ ਵਿਖੇ ਸਰਕਲ ਪ੍ਰਧਾਨ ਬਾਬਾ ਖੁਸਪਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ’ਚ ਸਨਮਾਨ ਸਮਾਰੋਹ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਭਰੋਵਾਲ ਨੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਮਹਿਸੂਸ ਕਰਨ ਲੱਗ ਪਏ ਹਨ ਕਿ ਪੰਜਾਬ ਦਾ ਭਲਾ ਸਿਰਫ਼ ਬੀ.ਜੇ.ਪੀ. ਹੀ ਕਰ ਸਕਦੀ ਹੈ। ਭਰੋਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚ ਡੂੰਘੀ ਬੁਖਲਾਹਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ, ਨਸ਼ਾ ਵਿਰੋਧੀ ਆਵਾਜ਼ਾਂ ਉਠਾਉਣ ਵਾਲਿਆਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਤਸਕਰਾਂ ਦੇ ਹੌਸਲੇ ਬੁਲੰਦ ਹਨ, ਪਰ ‘ਆਪ’ ਸਰਕਾਰ ਆਪਣੀ ਜਵਾਬਦੇਹੀ ਨਿਭਾਉਣ ਦੀ ਬਜਾਇ ਕੇਂਦਰੀ ਗ੍ਰਹਿ ਮੰਤਰੀ ਤੋਂ ਹਿਸਾਬ ਮੰਗ ਰਹੀ ਹੈ। ਭਰੋਵਾਲ ਨੇ ਕਿਹਾ ਕਿ ਕਾਨੂੰਨ-ਵਿਵਸਥਾ ਅਤੇ ਨਸ਼ਾ ਤਸਕਰੀ ’ਤੇ ਕਾਬੂ ਪਾਉਣ ਦੀ ਮੁੱਢਲੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੰਜਾਬ ਵਿਚ ਨਸ਼ਿਆਂ ਬਾਰੇ ਜਵਾਬਦੇਹੀ ਸੂਬਾ ਸਰਕਾਰ ਦੀ ਹੈ ਤਾਂ ਅਮਿਤ ਸ਼ਾਹ ਤੋਂ ਹਿਸਾਬ ਮੰਗਣ ਵਾਲੇ ਭਗਵੰਤ ਮਾਨ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਕਿਉਂ ਨਹੀਂ ਦਿੰਦੇ। ਭਰੋਵਾਲ ਨੇ ਕਿਹਾ ਕਿ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮੜੀ ਪੰਨਵਾਂ ਵਿਚ ਬਿਕਰਮਜੀਤ ਸਿੰਘ ਦੀਆਂ ਮੌਤਾਂ ਨੇ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਨਸ਼ਿਆਂ ਬਾਰੇ ਸਵਾਲ ਉਠਾਉਣ ਵਾਲੇ ਮੋਹਨਜੀਤ ਸਿੰਘ ਸੇਰੋਂ ਨਾਲ ਪੁਲਿਸ ਤਸ਼ੱਦਦ ਅਤੇ ਆਪਣੇ ਪੁੱਤਰ ਦੇ ਨਸ਼ਿਆਂ ਵਿਚ ਫਸਣ ਬਾਰੇ ਸਵਾਲ ਕਰਨ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ’ਤੇ ਵੀ ਸਰਕਾਰ ਜਵਾਬ ਦੇਵੇ। ਕੀ ਪੰਜਾਬ ਵਿਚ ਕਾਨੂੰਨ ਦਾ ਰਾਜ ਹੈ ਜਾਂ ਨਸ਼ਾ ਤਸਕਰਾਂ ਦਾ ਡਰ? ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ। ਅਮਿਤ ਸ਼ਾਹ ਤੋਂ ਸਵਾਲ ਪੁੱਛਣ ਤੋਂ ਪਹਿਲਾਂ ਭਗਵੰਤ ਮਾਨ ਅਤੇ ‘ਆਪ’ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਪੰਜਾਬ ਨੂੰ ਦੇਣ। ਇਸ ਮੌਕੇ ਜਵਾਹਰ ਨਈਅਰ, ਨਿਸ਼ਾਨ ਸਿੰਘ, ਸੰਮਤੀ ਮੈਂਬਰ ਹਰਦੀਪ ਸਿੰਘ ਰਾਣੀਵਲਾਹ, ਸਰਬਜੀਤ ਸਿੰਘ ਪੱਖੋਪੁਰ, ਮੋਤਾ ਸਿੰਘ ਪੱਖੋਪੁਰ, ਅਮਰਜੀਤ ਸਿੰਘ, ਨਿਰਮਲ ਸਿੰਘ ਜਾਮਾਰਾਏ, ਡਾ. ਲਵਪ੍ਰੀਤ ਸਿੰਘ ਧੁੰਨ, ਦਲਜੀਤ ਸਿੰਘ, ਸਤਨਾਮ ਸਿੰਘ ਨਿੱਕਾ ਚੋਹਲਾ, ਲੱਖਾ ਸਿੰਘ, ਸੁਖਵਿੰਦਰ ਸਿੰਘ ਸੰਨੀ ਚੋਹਲਾ ਸਾਹਿਬ, ਖਜਾਨ ਸਿੰਘ, ਜਗਜੀਤ ਸਿੰਘ ਸੰਗਤਪੁਰਾ, ਸੁਖਵਿੰਦਰ ਸਿੰਘ ਸੁੱਖਾ, ਬਲਜਿੰਦਰ ਸਿੰਘ, ਕਾਲਾ ਸਿੰਘ, ਤਰਸੇਮ ਸਿੰਘ ਛਾਪੜੀ ਸਾਹਿਬ, ਸੇਵਕ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ, ਬਲਰਾਜ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਅਗਲੀ ਖ਼ਬਰ ਅੱਜ ਸਚਿਨ ਪਾਇਲਟ ਅਤੇ ਪਰਗਟ ਸਿੰਘ ਪੱਟੀ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।