19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸਰਕਲ ਸ਼ਾਹਬਾਜਪੁਰ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਹਲਕਾ ਇੰਚਾਰਜ ਦੇ ਦਫ਼ਤਰ ਵਿਖੇ ਸਰਕਲ ਸ਼ਾਹਬਾਜਪੁਰ ਦੇ ਪਿੰਡਾਂ ਦੇ ਮੁਹਤਬਰਾਂ ਅਤੇ ਸੀਨੀਅਰ ਅਕਾਲੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸਰਕਲ ਸ਼ਹਬਾਜਪੁਰ ਦੇ ਪ੍ਰਧਾਨ ਸਰਪੰਚ ਰਣਜੀਤ ਸਿੰਘ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਅਜੀਤ ਡੈਸਕ 19-10-2026
ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਤੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਹਲਕਾ ਇੰਚਾਰਜ ਦੇ ਦਫ਼ਤਰ ਵਿਖੇ ਸਰਕਲ ਸ਼ਾਹਬਾਜਪੁਰ ਦੇ ਪਿੰਡਾਂ ਦੇ ਮੁਹਤਬਰਾਂ ਅਤੇ ਸੀਨੀਅਰ ਅਕਾਲੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸਰਕਲ ਸ਼ਹਬਾਜਪੁਰ ਦੇ ਪ੍ਰਧਾਨ ਸਰਪੰਚ ਰਣਜੀਤ ਸਿੰਘ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਪਿੰਡ ਕੋਹਾੜਕਾ, ਗੋਪਾਲਾ, ਦਿਆਲ, ਕਮਾਲਪੁਰ, ਮੰਮਣਕੇ, ਸ਼ਹਬਾਜਪੁਰ, ਗੁਲਾਲੀਪੁਰ ਅਤੇ ਮਿਆਣੀ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੁਚੱਜੇ ਢੰਗ ਨਾਲ ਚੋਣ ਪ੍ਰਚਾਰ ਦੀ ਰਣਨੀਤੀ ਤਿਆਰ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਦੀ ਸਰਗਰਮ ਭੂਮਿਕਾ, ਸੀਨੀਅਰ ਆਗੂਆਂ ਨਾਲ ਤਾਲਮੇਲ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਬਾਰੇ ਵੀ ਚਰਚਾ ਹੋਈ। ਇਸ ਮੌਕੇ ਸਰਵਣ ਸਿੰਘ ਲਾਡੀ ਸਰਪੰਚ, ਸਰਪੰਚ ਸਕੱਤਰ ਸਿੰਘ, ਸਰਪੰਚ ਸਤਪਾਲ ਸਿੰਘ, ਮਾ. ਪਲਵਿੰਦਰ ਸਿੰਘ ਡਿਆਲ, ਰਣਜੀਤ ਸਿੰਘ ਰਾਣਾ ਡਿਆਲ, ਸੋਨੀ ਕਮਾਲਪੁਰ, ਅਰਸ਼ਦੀਪ ਸਿੰਘ ਔਲਖ, ਸਰਪੰਚ ਸੁਖਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ ਅਤੇ ਗੁਰਮੁਖ ਸਿੰਘ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਭਰੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਨੂੰ ਦੇਖਦੇ ਹੋਏ ਲੋਕ ‘ਆਪ’ ਨਾਲ ਜੁੜ ਰਹੇ - ਵਿਧਾਇਕ ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।