20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਾਤਾ ਕੌਲਾਂ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ ’ਤੇ ਲੱਗਾ ਰਹਿੰਦਾ ਟ੍ਰੈਫਿਕ ਜਾਮ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)— ਤਰਨ ਤਾਰਨ ਸ਼ਹਿਰ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕ ਕਈ ਚਿਰ ਟ੍ਰੈਫਿਕ ਜਾਮ ਵਿਚ ਫਸੇ ਰਹਿੰਦੇ ਹਨ। ਸ਼ਹਿਰ ਵਿਚ ਵੱਧ ਰਹੀ ਟ੍ਰੈਫਿਕ ਦਾ ਮੁੱਖ ਕਾਰਨ ਸੜਕਾਂ ਉਪਰ ਬਿਨਾਂ ਪਾਰਕਿੰਗ ਖੜੀਆਂ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਰੱਖਿਆ ਸਮਾਨ ਹੈ, ਉਥੇ ਤਰਨ ਤਾਰਨ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਟ੍ਰੈਫਿਕ ਪੁਲਿਸ ਕਰਮਚਾਰੀ ਵੀ ਬਹੁਤ ਹੀ ਘੱਟ ਨਜ਼ਰ ਆਉਂਦੇ ਹਨ।

ਅਜੀਤ ਡੈਸਕ 20-10-2026
ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)— ਤਰਨ ਤਾਰਨ ਸ਼ਹਿਰ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਲੋਕ ਕਈ ਚਿਰ ਟ੍ਰੈਫਿਕ ਜਾਮ ਵਿਚ ਫਸੇ ਰਹਿੰਦੇ ਹਨ। ਸ਼ਹਿਰ ਵਿਚ ਵੱਧ ਰਹੀ ਟ੍ਰੈਫਿਕ ਦਾ ਮੁੱਖ ਕਾਰਨ ਸੜਕਾਂ ਉਪਰ ਬਿਨਾਂ ਪਾਰਕਿੰਗ ਖੜੀਆਂ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਰੱਖਿਆ ਸਮਾਨ ਹੈ, ਉਥੇ ਤਰਨ ਤਾਰਨ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਟ੍ਰੈਫਿਕ ਪੁਲਿਸ ਕਰਮਚਾਰੀ ਵੀ ਬਹੁਤ ਹੀ ਘੱਟ ਨਜ਼ਰ ਆਉਂਦੇ ਹਨ। ਜੇਕਰ ਗੱਲ ਕਰੀਏ ਤਰਨ ਤਾਰਨ ਸ਼ਹਿਰ ਦੇ ਥਾਣਾ ਸਦਰ ਤੋਂ ਮਾਤਾ ਕੌੇਂਲਾ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ, ਜੋ ਕਿ ਗੋਇੰਦਵਾਲ ਬਾਈਪਾਸ ਨੂੰ ਸ਼ਹਿਰ ਨਾਲ ਜੋੜਦੀ ਹੈ, ਉਸ ਉਪਰ ਵਾਹਨਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ ਅਤੇ ਅਕਸਰ ਜਾਮ ਹੀ ਦੇਖਣ ਨੂੰ ਮਿਲਦਾ ਹੈ ਅਤੇ ਲੋਕ ਕਈ ਚਿਰ ਜਾਮ ਵਿਚ ਫਸੇ ਰਹਿੰਦੇ ਹਨ। ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਉਪਰ ਹਸਪਤਾਲ, ਸਕੂਲ ਅਤੇ ਮੰਦਰ ਸਥਿਤ ਹਨ ਅਤੇ ਨਜ਼ਦੀਕ ਪੈਂਦੇ ਮੁਹੱਲੇ ਵਿਚ ਵੱਡੀ ਗਿਣਤੀ ਵਿਚ ਲੋਕ ਵੀ ਰਹਿੰਦੇ ਹਨ, ਜਿਸ ਕਾਰਨ ਲੋਕਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ ਪ੍ਰੰਤੂ ਟ੍ਰੈਫਿਕ ਜਾਮ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ, ਟ੍ਰੈਫਿਕ ਇੰਚਾਰਜ ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਮਾਤਾ ਕੌਂਲਾ ਦੇਵੀ ਮੰਦਰ ਨੂੰ ਜਾਣ ਵਾਲੀ ਸੜਕ ਉਪਰ ਪੱਕੇ ਤੌਰ ’ਤੇ ਟ੍ਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾਣ ਅਤੇ ਜਿਹੜੇ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਉਨ੍ਹਾਂ ਦੇ ਚਲਾਨ ਕੀਤੇ ਜਾਣ ਅਤੇ ਬਿਨਾਂ ਪਾਰਕਿੰਗ ਸੜਕ ਤੋਂ ਖ਼ੜੀਆਂ ਗੱਡੀਆਂ ਚਾਲਕਾਂ ਖਿਲਾਫ ਵੀ ਜੁਰਮਾਨੇ ਕੀਤੇ ਜਾਣ ਤਾਂ ਜੋ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਪਿਸਟਲ ਨਾਲ ਗੋਲੀ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਹੱਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਪੱਟੀ ਸਰਕਟ ਹਾਊਸ ਵਿਖੇ ਰੋਸ ਮਾਰਚ ਕਰ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।