20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਜਾਮਾਰਾਏ ਵਿਖੇ ਕੁਲ ਹਿੰਦ ਸਭਾ ਦੀ ਨਵੀਂ ਕਮੇਟੀ ਦੀ ਚੋਣ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)– ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਮੇਵਾ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਜਾਮਾ ਰਾਏ ਵਿਖੇ ਹੋ। ਇਸ ਮੀਟਿੰਗ ਨੂੰ ਜ਼ਿਲ੍ਹਾ ਸਕੱਤਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਚਾਨਣ ਸਿੰਘ ਪਹਿਲਵਾਨਕੇ, ਮੀਤ ਪ੍ਰਧਾਨ ਹੀਰਾ ਸਿੰਘ ਦਰਾਜਕੇ, ਤਹਿਸੀਲ ਖਡੂਰ ਸਾਹਿਬ ਦੇ ਸਕੱਤਰ ਜਗੀਰ ਸਿੰਘ ਜਮਾਰਾਏ ਨੇ ਸੰਬੋਧਨ ਕਰਦੇ ਹੋਏ ਆਪਣੇ ਸਾਥੀਆਂ ਨੂੰ ਕਿਹਾ ਕਿ ਜਥੇਬੰਦੀ ਦੀ ਮੈਂਬਰਸ਼ਿਪ ਘਰ ਘਰ ਜਾ ਕੇ ਕੀਤੀ ਜਾ ਰਹੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਵਧ ਰਹੇ ਨਸ਼ੇ ਨੂੰ ਕਾਬੂ ਕੀਤਾ ਜਾਵੇ ਪੰਜਾਬ ਦੀ ਨੌਜਵਾਨੀ ਨਸ਼ਿਆਂ ਵਿਚ ਧਸ ਚੁੱਕੀ ਹੈ ਇਹਨਾਂ ਨੂੰ ਬਚਾਇਆ ਜਾਵੇ ਅਤੇ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਜਾਵੇ।

ਪਿੰਡ ਜਾਮਾਰਾਏ ਵਿਖੇ ਹੋਈ ਚੋਣ ਦਾ ਦ੍ਰਿਸ਼। ਤਸਵੀਰ–ਧੂੰਦਾ 20-10-2026
ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)– ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਮੇਵਾ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਜਾਮਾ ਰਾਏ ਵਿਖੇ ਹੋ। ਇਸ ਮੀਟਿੰਗ ਨੂੰ ਜ਼ਿਲ੍ਹਾ ਸਕੱਤਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਚਾਨਣ ਸਿੰਘ ਪਹਿਲਵਾਨਕੇ, ਮੀਤ ਪ੍ਰਧਾਨ ਹੀਰਾ ਸਿੰਘ ਦਰਾਜਕੇ, ਤਹਿਸੀਲ ਖਡੂਰ ਸਾਹਿਬ ਦੇ ਸਕੱਤਰ ਜਗੀਰ ਸਿੰਘ ਜਮਾਰਾਏ ਨੇ ਸੰਬੋਧਨ ਕਰਦੇ ਹੋਏ ਆਪਣੇ ਸਾਥੀਆਂ ਨੂੰ ਕਿਹਾ ਕਿ ਜਥੇਬੰਦੀ ਦੀ ਮੈਂਬਰਸ਼ਿਪ ਘਰ ਘਰ ਜਾ ਕੇ ਕੀਤੀ ਜਾ ਰਹੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਵਿਚ ਵਧ ਰਹੇ ਨਸ਼ੇ ਨੂੰ ਕਾਬੂ ਕੀਤਾ ਜਾਵੇ ਪੰਜਾਬ ਦੀ ਨੌਜਵਾਨੀ ਨਸ਼ਿਆਂ ਵਿਚ ਧਸ ਚੁੱਕੀ ਹੈ ਇਹਨਾਂ ਨੂੰ ਬਚਾਇਆ ਜਾਵੇ ਅਤੇ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਜਾਵੇ। ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਨਸ਼ੇ ਵਿਰੁੱਧ ਵੱਡਾ ਸੰਘਰਸ਼ ਸ਼ੁਰੂ ਕਰੇਗੀ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਮਨ ਕਾਨੂੰਨ ਅਦੀ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ ਥਾਂ ਥਾਂ ਤੇ ਲੁੱਟਾਂ-ਖੋਹਾਂ ਡਕੈਤੀਆਂ ਹੋ ਰਹੀਆਂ ਹਨ ਪੁਲਿਸ ਦੇ ਕੰਟਰੋਲ ਤੋਂ ਗੱਲ ਬਾਹਰ ਹੋਈ ਪਈ ਹੈ। ਖੇਤ ਮਜ਼ਦੂਰਾਂ ਦੇ ਕਰਨ ਵਾਸਤੇ ਕੋਈ ਕੰਮ ਨਹੀਂ ਹੈ, ਬਸ ਥੋੜੇ ਦਿਨ ਮੰਡੀਆਂ ਦਾ ਕੰਮ ਖਤਮ ਹੋ ਜਾਵੇਗਾ ਉਸ ਤੋਂ ਬਾਅਦ ਕੋਈ ਕੰਮ ਨਹੀਂ ਹੈ। ਸਰਕਾਰ ਨੂੰ ਮਨਰੇਗਾ ਦਾ ਕੰਮ ਚਾਲੂ ਕਰਨਾ ਚਾਹੀਦਾ ਹੈ ਤਾਂ ਜੋ ਗਰੀਬ ਲੋਕਾਂ ਨੂੰ ਕੰਮ ਮਿਲ ਸਕੇ। ਇਸ ਮੀਟਿੰਗ ਵਿਚ ਕੁਲਦੀਪ ਸਿੰਘ, ਸੁਖਦੇਵ ਸਿੰਘ, ਤਾਰਾ ਸਿੰਘ, ਕਾਰਜ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਰਘਬੀਰ ਸਿੰਘ, ਮੰਗਾ ਸਿੰਘ, ਨਛੱਤਰ ਸਿੰਘ, ਜਗੀਰ ਕੌਰ, ਹਰਜੀਤ ਕੌਰ, ਜਿੰਦਰ ਕੌਰ, ਸੁਰਜੀਤ ਸਿੰਘ, ਬਲਜੀਤ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਜਗਜੀਤ ਸਿੰਘ, ਬਲਵਿੰਦਰ ਕੌਰ , ਹਰਜੀਤ ਕੌਰ ਹਾਜ਼ਰ ਸਨ। ਪਿੰਡ ਜਾਮਾਰਾਏ ਦੀ ਚੁਣੀ ਗਈ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਬਾਜ ਸਿੰਘ, ਸਕੱਤਰ ਹਰਭਜਨ ਸਿੰਘ, ਮੀਤ ਸਕੱਤਰ ਕੁਲਦੀਪ ਸਿੰਘ 14 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਸਪਤਾਹਿਕ ਸਤਿਸੰਗ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬੀ.ਕੇ.ਯੂ. ਉਗਰਾਹਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।