20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ

ਤਰਨ ਤਾਰਨ, 19 ਅਕਤੂਬਰ (ਇਕਬਾਲ ਸਿੰਘ ਸੋਢੀ)—ਮਹਾਰਾਣੀ ਜਿੰਦ ਕੌਰ ਟਰੱਸਟ ਪੰਡੋਰੀ ਰਣ ਸਿੰਘ ਅਤੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਦੇ ਸਾਂਝੇ ਉਪਰਾਲੇ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਅਤੇ ਭਗਤ ਰਵੀਦਾਸ ਜੀ ਦੇ 650 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਤਰਨ ਤਾਰਨ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ ਕੰਠ, ਕੀਰਤਨ, ਕਵਿਤਾ, ਕਵੀਸ਼ਰੀ, ਦਸਤਾਰ ਅਤੇ ਦੁਮਾਮਲੇ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਦੇ ਹੋਏ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਦਾ ਸਨਮਾਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਤਰਨ ਤਾਰਨ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਖਾਲਸਾ, ਮੀਤ ਪ੍ਰਧਾਨ ਮੰਗਤ ਸਿੰਘ ਅਤੇ ਜਨਰਲ ਸਕੱਤਰ ਰਵਿੰਦਰ ਸਿੰਘ ਆਨੰਦ, ਖਜਾਨਚੀ ਬੀਬੀ ਹਰਪ੍ਰੀਤ ਕੌਰ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ।

ਅਜੀਤ ਡੈਸਕ 20-10-2026

ਪਿਛਲੀ ਖ਼ਬਰ ਰੈਸਟ ਹਾਊਸ ਦੇ ਮੁੱਖ ਦਰਵਾਜ਼ੇ ’ਤੇ ਸੁੱਕਿਆ ਦਰੱਖ਼ਤ ਬਣਿਆ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਦਿਵਯ ਜਯੋਤੀ ਜਾਗਰਤੀ ਸੰਸਥਾਨ ਤਰਨ ਤਾਰਨ ਆਸ਼ਰਮ ਦੁਆਰਾ ਸਪਤਾਹਿਕ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।