20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮੀਆਂਵਿੰਡ, 19 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਉਣ ਮੌਕੇ ਪ੍ਰਿੰਸੀਪਲ ਜਗਪ੍ਰੀਤ ਕੌਰ, ਅਧਿਆਪਕਾ ਅਤੇ ਵਿਦਿਆਰਥੀ। ਤਸਵੀਰ -ਸੰਧੂ 20-10-2026
ਮੀਆਂਵਿੰਡ, 19 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਕੂਲ ਵਿੱਚ ਦੁਸਹਿਰੇ ਦੇ ਤਿਉਹਾਰ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਹਨੂੰਮਾਨ ਜੀ ਦੇ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਵਲੋਂ ਰਾਮਲੀਲਾ ਦੀ ਪੇਸ਼ਕਾਰੀ ਕੀਤੀ ਗਈ ਅਤੇ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਨੂੰ ਦਰਸਾਉਂਦੇ ਭਾਸ਼ਣ ਦਿੱਤੇ ਗਏ। ਵਿਦਿਆਰਥੀਆਂ ਨੇ ਰੰਗ-ਬਿਰੰਗੇ ਚਾਰਟ, ਪੋਸਟਰ ਅਤੇ ਡਰਾਇੰਗ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਪਣੀ ਵਿਰਾਸਤ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਅਤੇ ਝੂਠ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਣੇ ਜੀਵਨ ਵਿਚੋਂ ਹੰਕਾਰ, ਈਰਖਾ, ਨਫ਼ਰਤ ਅਤੇ ਹੋਰ ਬੁਰਾਈਆਂ ਨੂੰ ਦੂਰ ਕਰਕੇ ਸੱਚਾਈ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਕਿ ਅੰਤ ਵਿਚ ਹਮੇਸ਼ਾ ਸੱਚਾਈ ਅਤੇ ਨੇਕੀ ਦੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜੀਵਨ ਵਿਚ ਹਮੇਸ਼ਾ ਸੱਚਾਈ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਵਿਚ ਅਜਿਹੇ ਤਿਉਹਾਰ ਮਨਾਉਣ ਨਾਲ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਹੁੰਦਾ ਹੈ ਅਤੇ ਉਹ ਆਪਣੀ ਸੰਸਕ੍ਰਿਤੀ ਨਾਲ ਜੁੜੇ ਰਹਿੰਦੇ ਹਨ। ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖ਼ਤਮ ਕਰਕੇ ਚੰਗਿਆਈ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ।
ਪਿਛਲੀ ਖ਼ਬਰ ਜੱਸਾ ਪੱਟੀ ਵਲੋਂ ਮਹਿਲਾ ਸਸ਼ਕਤੀਕਰਨ ਲਈ ਭੂਮਿਕਾ ਨਿਭਾਅ ਰਹੀਆਂ ਸਖੀਆਂ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਵਿਧਾਇਕ ਸੰਧੂ ਦੇ ਘਰ ਅੱਗੇ ਕੀਤਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।