20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਭਿੱਖੀਵਿੰਡ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ

ਭਿੱਖੀਵਿੰਡ, 19 ਅਕਤੂਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ. ਐਮ.

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਬਾਬਾ ਸੋਨੂੰ ਸ਼ਾਹ ਨਾਲ ਦੁੱਖ ਸਾਂਝਾ ਕੀਤਾ 20-10-2026
ਭਿੱਖੀਵਿੰਡ, 19 ਅਕਤੂਬਰ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ.ਆਈ. ਵਲੋਂ ਪਰਮਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਿੱਖੀਵਿੰਡ ਦੇ ਮੁੱਖ ਚੌਂਕ ਵਿਚ ਕੇਂਦਰ ਦੀ ਬੀ.ਜੇ.ਪੀ. ਸਰਕਾਰ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠੇ ਹੋਏ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੇ ਪਰਮਿੰਦਰ ਸਿੰਘ ਝੋਟਾ ਨੂੰ ਉਥੋਂ ਦੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਨਾਲ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਖੁੱਲ੍ਹ ਮਿਲ ਰਹੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਜਸਵੰਤ ਸਿੰਘ ਭਿੱਖੀਵਿੰਡ, ਸਵਿੰਦਰ ਸਿੰਘ ਚੱਕ, ਗੁਰਬੀਰ ਭੱਟੀ ਰਾਜੋਕੇ, ਗੱਜਣ ਨਾਰਲਾ, ਭਗਵੰਤ ਸਿੰਘ ਸੁਰਸਿੰਘ, ਕੇਵਲ ਸਿੰਘ ਕੰਬੋਕੇ, ਹਰਭਜਨ ਸਿੰਘ ਮੋੜ, ਧਰਮ ਸਿੰਘ ਪੱਟੀ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਚੀਮਾ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਵਿਧਾਇਕ ਸੰਧੂ ਦੇ ਘਰ ਦੇ ਬਾਹਰ ਰੋਸ ਮੁਜ਼ਾਹ... ਅਗਲੀ ਖ਼ਬਰ ਮੁਰਾਦਪੁਰਾ ਵਿਖੇ ਚੱਲ ਰਹੀ ਸ੍ਰੀ ਰਾਮਲੀਲ੍ਹਾ ਦੀ ਅੱਠਵੀਂ ਨਾਈਟ ਮੌਕੇ ਕੀਤੇ ਦ੍ਰਿਸ਼ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।