21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਰੋਸ ਪ੍ਰਦਰਸ਼ਨ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਦੀ ਪੱਟੀ ਹਲਕੇ ਦੀ ਸਮੁੱਚੀ ਟੀਮ ਵਲੋਂ ਪੱਟੀ ਰੈਸਟ ਹਾਊਸ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਜਾਂਚ ਸੀ.

ਅਜੀਤ ਡੈਸਕ 21-10-2026
ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਵਾਰਿਸ ਪੰਜਾਬ ਦੇ’ ਦੀ ਪੱਟੀ ਹਲਕੇ ਦੀ ਸਮੁੱਚੀ ਟੀਮ ਵਲੋਂ ਪੱਟੀ ਰੈਸਟ ਹਾਊਸ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ ਗਈ। ਇਸ ਮੌਕੇ ਟੀਮ ਵਲੋਂ ਤਹਿਸੀਲਦਾਰ ਰਤਨਜੀਤ ਸਿੰਘ ਖੁੱਲਰ ਨੂੰ ਵਿਰੋਧ ਪੱਤਰ ਵੀ ਸੌਂਪਿਆ ਗਿਆ। ਧਰਨੇ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਨਸ਼ਿਆਂ ਦੇ ਖ਼ਿਲਾਫ਼ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਦੀ ਮੰਗ ਕੀਤੀ। ਇਸ ਮੌਕੇ ਦਲਜੀਤ ਸਿੰਘ ਜਵੰਦਾ ਬੁਲਾਰਾ ਅਤੇ ਸੇਵਾਦਾਰ ਹਲਕਾ ਪੱਟੀ ਨੇ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ ’ਤੇ ਚਿੰਤਾ ਜ਼ਾਹਰ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨੇ ਵਿਚ ‘ਵਾਰਿਸ ਪੰਜਾਬ ਦੇ’ ਟੀਮ ਦੇ ਦਲਜੀਤ ਸਿੰਘ ਜਵੰਦਾ ਸੇਵਾਦਾਰ ਹਲਕਾ ਪੱਟੀ, ਮਹਾਂਵੀਰ ਸਿੰਘ ਸਰਹਾਲੀ, ਬਾਬਾ ਹਰਪ੍ਰੀਤ ਸਿੰਘ ਬਾਮਣਿਆਲਾ, ਜਸਬੀਰ ਸਿੰਘ ਨੌਸਹਿਰਾਂ ਪੰਨੂੰਆਂ, ਜਸਪਾਲ ਸਿੰਘ, ਭੁਪਿੰਦਰ ਸਿੰਘ, ਸਰਵਣ ਸਿੰਘ, ਰਾਜਬੀਰ ਸਿੰਘ, ਰੇਸ਼ਮ ਸਿੰਘ, ਬਲਜੀਤ ਸਿੰਘ, ਬਾਬਾ ਸੋਨੂੰ, ਪਰਮਿੰਦਰ ਸਿੰਘ, ਸੰਤੋਸ਼ ਸਿੰਘ, ਅਜੀਤ ਸਿੰਘ ਅਤੇ ਕਸਮੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਬੀ.ਐੱਡ ਫਰੰਟ ਦੇ ਅਧਿਆਪਕ ਅੱਜ ਲੈਣਗੇ ਸਮੂਹਿਕ ਛੁੱਟੀ ਅਗਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀ.ਬੀ.ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।