22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਨੱਥੂ ਚੱਕ ਵਿਖੇ ਕ੍ਰਿਕਟ ਟੂਰਨਾਮੈਂਟ ’ਚ ਜੱਸਾ ਪੱਟੀ ਨੇ ਕੀਤੀ ਸ਼ਿਰਕਤ

ਪੱਟੀ, 21 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਨੱਥੂਚੱਕ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਸ ਦੌਰਾਨ ਸੀਨੀਅਰ ਆਗੂ ਗੁਰਦਿਆਲ ਸਿੰਘ ਮਰਹਾਣਾ ਉਹਨਾਂ ਦੇ ਨਾਲ ਸਨ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਤੇ ਜਜ਼ਬੇ ਦੀ ਸ਼ਲਾਘਾ ਕੀਤੀ।

ਪਿੰਡ ਨੱਥੂਚੱਕ ਵਿਖੇ ਹੋਏ ਟੂਰਨਾਮੈਂਟ ਜੋ ਸ਼ਿਰਕਤ ਕਰਨ ’ਤੇ ਜੱਸਾ ਪੱਟੀ ਨੂੰ ਸਨਮਾਨ ਕਰਦੇ ਹੋਏ ਪਿੰਡ ਨਿਵਾਸੀ। ਤਸਵੀਰ: ਖਹਿਰਾ 22-10-2026
ਪੱਟੀ, 21 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਨੱਥੂਚੱਕ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਸ ਦੌਰਾਨ ਸੀਨੀਅਰ ਆਗੂ ਗੁਰਦਿਆਲ ਸਿੰਘ ਮਰਹਾਣਾ ਉਹਨਾਂ ਦੇ ਨਾਲ ਸਨ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਤੇ ਜਜ਼ਬੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ, ਮਿਹਨਤ ਜਾਰੀ ਰੱਖਣ ਅਤੇ ਆਪਣੇ ਪਿੰਡ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਵਲੋਂ ਪਿੰਡ ਪਿੱਦੀ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਪਰਿਵਾਰਾਂ ਨੂੰ ਰਜਿਸਟਰੀਆਂ ਵੰਡੀਆਂ ਅਗਲੀ ਖ਼ਬਰ ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਣਨ ’ਤੇ ਭਰੋਵਾਲ ਨੇ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।