22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਖੇਡਾਂ ਵਿਚ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਵਾਈਆਂ ਜ਼ਿਲ੍ਹਾ ਪੱਧਰੀ ਵਿਸ਼ੇਸ਼ ਖੇਡਾਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਭ ਦਾ ਦਿਲ ਜਿੱਤ ਲਿਆ। ਇਹ ਖੇਡਾਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਲਾਈਨ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਈਆਂ ਗਈਆਂ।

ਖੇਡਾਂ ਵਿਚੋਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ। ਤਸਵੀਰ: ਲਵਲੀ 22-10-2026
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕਰਵਾਈਆਂ ਜ਼ਿਲ੍ਹਾ ਪੱਧਰੀ ਵਿਸ਼ੇਸ਼ ਖੇਡਾਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਭ ਦਾ ਦਿਲ ਜਿੱਤ ਲਿਆ। ਇਹ ਖੇਡਾਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਲਾਈਨ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ 82 ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। 8 ਤੋਂ 11 ਸਾਲ, 12 ਤੋਂ 15 ਸਾਲ ਅਤੇ 16 ਤੋਂ 21 ਸਾਲ ਉਮਰ ਵਰਗ ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਦੌੜਾਂ, ਸ਼ਾਟਪੁੱਟ, ਸਾਫਟ ਬਾਲ ਥ੍ਰੋਅ, ਬੈਡਮਿੰਟਨ, ਫੁੱਟਬਾਲ, ਦੌੜ ਕੇ ਲੰਬੀ ਛਾਲ ਅਤੇ ਖੜ੍ਹੇ ਹੋ ਕੇ ਲੰਬੀ ਛਾਲ ਵਰਗੀਆਂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਦੀ ਸੁਣਨ ਵਿਚ ਅਸਮਰੱਥ ਵਿਦਿਆਰਥਣ ਅਰਸ਼ਦੀਪ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਧਰੀ ਕਲਾਂ ਦੇ ਨੇਤਰਹੀਣ ਵਿਦਿਆਰਥੀ ਰਣਜੋਧਬੀਰ ਸਿੰਘ ਅਤੇ ਸਰਕਾਰੀ ਮਿਡਲ ਸਕੂਲ ਬਿਹਾਰੀਪੁਰ ਦੀ ਨੇਤਰਹੀਣ ਵਿਦਿਆਰਥਣ ਸੁਮਨਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੁਮਨਜੀਤ ਕੌਰ ਨੇ ਆਪਣੇ ਸਾਰੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ। ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਕੁੱਲ 68 ਤੋਂ ਵੱਧ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਡਿਪਟੀ ਡੀ.ਈ.ਓ. ਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਬੱਚੇ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ, ਲੋੜ ਹੈ ਉਸ ਨੂੰ ਪਛਾਣਨ ਅਤੇ ਮੌਕਾ ਦੇਣ ਦੀ। ਇਸ ਮੌਕੇ ਜ਼ਿਲ੍ਹਾ ਵਿਸ਼ੇਸ਼ ਅਧਿਆਪਕ ਅਨੁਜ ਚੌਧਰੀ ਅਤੇ ਸਮੁੱਚੀ ਆਈ.ਈ.ਡੀ. ਟੀਮ ਨੇ ਮੈਡਮ ਦਾ ਧੰਨਵਾਦ ਕੀਤਾ ਅਤੇ ਸਾਰੇ ਜੇਤੂ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਕੰਜਕ ਪੂਜਨ ਅਤੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪਿੰਡ ਕੱਦਗਿੱਲ ਵਿਖੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।