22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁੜ ਵਸੇਬਾ ਕੇਂਦਰ ਅਤੇ ਓਟ ਸੈਂਟਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੰਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਮੁਲਾਜ਼ਮਾਂ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੜ ਵਸੇਬਾ ਕੇਂਦਰ ਅਤੇ ਓਟ ਸੈਂਟਰ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਏਡੀਸੀ ਨਾਲ ਮੁਲਾਕਾਤ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਆਪਣੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਰੱਖਦਿਆਂ ਪ੍ਰਸ਼ਾਸਨ ਤੋਂ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ।

ਅਜੀਤ ਡੈਸਕ 22-10-2026
ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਮੁੜ ਵਸੇਬਾ ਕੇਂਦਰ ਅਤੇ ਓਟ ਸੈਂਟਰ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਏਡੀਸੀ ਨਾਲ ਮੁਲਾਕਾਤ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਆਪਣੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਰੱਖਦਿਆਂ ਪ੍ਰਸ਼ਾਸਨ ਤੋਂ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸਰਵਰਿੰਦਰ ਸਿੰਘ ਨੇ ਕਿਹਾ ਕਿ ਡੀ-ਐਡੀਕਸ਼ਨ, ਰੀਹੈਬਲੀਟੇਸ਼ਨ ਅਤੇ ਓਟ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਮੁਲਾਜ਼ਮਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਦਾ ਹੱਲ ਕਰਨਾ ਸਰਕਾਰ ਅਤੇ ਸੰਬੰਧਿਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਮੁਲਾਜ਼ਮਾਂ ਦੀਆਂ ਦੂਰ-ਦੁਰਾਡੇ ਥਾਵਾਂ ’ਤੇ ਕੀਤੀਆਂ ਜਾ ਰਹੀਆਂ ਬਦਲੀਆਂ, ਬਕਾਇਆ ਏਰੀਅਰ ਦੀ ਅਦਾਇਗੀ ਅਤੇ ਤਨਖ਼ਾਹ ਵਿੱਚ ਵਾਧੇ ਵਰਗੇ ਅਹਿਮ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਗਏ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬਦਲੀਆਂ ਸੰਬੰਧੀ ਸਮੱਸਿਆਵਾਂ ਦਾ ਹਮਦਰਦੀ ਨਾਲ ਹੱਲ ਕੀਤਾ ਜਾਵੇ , ਲੰਬੇ ਸਮੇਂ ਤੋਂ ਬਕਾਇਆ ਪਈਆਂ ਰਕਮਾਂ ਜਲਦ ਜਾਰੀ ਕੀਤੀਆਂ ਜਾਣ ਅਤੇ ਮਹਿੰਗਾਈ ਤੇ ਵਧਦੀਆਂ ਜ਼ਿੰਮੇਵਾਰੀਆਂ ਨੂੰ ਧਿਆਨ ਵਿਚ ਰੱਖਦਿਆਂ ਤਨਖ਼ਾਹ ਵਿਚ ਬਣਦਾ ਵਾਧਾ ਦਿੱਤਾ ਜਾਵੇ। ਇਸ ਮੌਕੇ ਪ੍ਰਧਾਨ ਸਰਵਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਮੁਲਾਕਾਤ ਦੌਰਾਨ ਏ.ਡੀ.ਸੀ. ਤਰਨ ਤਾਰਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਇਨ੍ਹਾਂ ਸੰਬੰਧੀ ਲੰਬੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਵਲੋਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਯਤਨ ਕੀਤੇ ਜਾਣਗੇ। ਜਥੇਬੰਦੀ ਨੇ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਆਪਣੇ ਭਰੋਸੇ ਅਨੁਸਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਜਲਦ ਠੋਸ ਕਦਮ ਚੁੱਕੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਦੀ ਰਹੇਗੀ । ਇਸ ਮੌਕੇ ਹਾਜ਼ਰ ਮੁਲਾਜ਼ਮਾਂ ਵਿਚ ਜਸਵੰਤ ਕੌਰ, ਜਗਦੀਪ ਕੌਰ, ਹਰਪ੍ਰੀਤ ਕੌਰ, ਹਰਸਿਮਰਨ ਸਿੰਘ, ਸਿਮਰਨਜੀਤ ਕੌਰ, ਪ੍ਰਭਜੋਤ ਕੌਰ, ਸਾਹਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਕੁਮਾਰ, ਕੰਵਲਜੀਤ ਕੌਰ ਅਤੇ ਹਰਮੀਤ ਕੌਰ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਵਿਦੇਸ਼ ਤੋਂ ਪਰਤੇ ਚੇਅਰਮੈਨ ਰੰਧਾਵਾ ਦਾ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਸਰਹਾਲੀ ਦੀ ਖਿਡਾਰਨ ਨੇ ਨੈਸ਼ਨਲ ਖੇਡਾਂ ਵਿਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।