22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਾਦਸਾਗ੍ਰਸਤ ਮਨਰੇਗਾ ਮਜ਼ਦੂਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ - ਕਾਮਰੇਡ ਗੋਹਲਵੜ, ਕਾਮਰੇਡ ਰਟੌਲ, ਕਾਮਰੇਡ ਜਾਮਾਰਾਏ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)– ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਰਟੌਲ ਚਰਨ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸਕੱਤਰ ਕਾਮਰੇਡ ਪਾਲ ਸਿੰਘ ਜਾਮਾਰਾਏ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਗੁਰਮੀਤ ਕੌਰ ਰਟੌਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਮਹਿੰਦਰ ਸਿੰਘ ਪੱਟੀ ਆਦਿ ਆਗੂਆਂ ਨੇ ਕਿਹਾ ਕਿ ਅਲੀਸ਼ੇਰ ਦੇ ਪਿੰਡ ਦੇ ਨੇੜੇ ਜਾਖਲ ਰੋਡ ਤੇ ਲਹਿਰਾਗਾਗਾ ਵਿਖੇ 8 ਮਨਰੇਗਾ ਮਜ਼ਦੂਰ ਤੇਜ ਰਫਤਾਰ ਨਾਲ ਆ ਰਹੀ ਕਾਰ ਨੇ ਉਸ ਸਮੇਂ ਕੁਚਲ ਦਿੱਤੇ ਜਦੋਂ ਮਨਰੇਗਾ ਕਾਮੇ ਸੜਕ ਕਿਨਾਰੇ ਬਾਗਬਾਨੀ ਦਾ ਕੰਮ ਕਰ ਰਹੇ ਸਨ।

ਜੈਸਮੀਨ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਗੁਰਮਹਾਂਬੀਰ ਸਿੰਘ ਅਤੇ ਹੋਰ। ਤਸਵੀਰ—ਹੁੰਦਲ 22-10-2026
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)– ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਰਟੌਲ ਚਰਨ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਸਕੱਤਰ ਕਾਮਰੇਡ ਪਾਲ ਸਿੰਘ ਜਾਮਾਰਾਏ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਗੁਰਮੀਤ ਕੌਰ ਰਟੌਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਮਹਿੰਦਰ ਸਿੰਘ ਪੱਟੀ ਆਦਿ ਆਗੂਆਂ ਨੇ ਕਿਹਾ ਕਿ ਅਲੀਸ਼ੇਰ ਦੇ ਪਿੰਡ ਦੇ ਨੇੜੇ ਜਾਖਲ ਰੋਡ ਤੇ ਲਹਿਰਾਗਾਗਾ ਵਿਖੇ 8 ਮਨਰੇਗਾ ਮਜ਼ਦੂਰ ਤੇਜ ਰਫਤਾਰ ਨਾਲ ਆ ਰਹੀ ਕਾਰ ਨੇ ਉਸ ਸਮੇਂ ਕੁਚਲ ਦਿੱਤੇ ਜਦੋਂ ਮਨਰੇਗਾ ਕਾਮੇ ਸੜਕ ਕਿਨਾਰੇ ਬਾਗਬਾਨੀ ਦਾ ਕੰਮ ਕਰ ਰਹੇ ਸਨ। ਉਕਤ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਹੈ ਕਿ ਕਾਰ ਚਾਲਕ ਨੂੰ ਛੇਤੀ ਗਿ੍ਫ਼ਤਾਰ ਕਰਕੇ ਮਸਾਲੀ ਸਜਾ ਦਿੱਤੀ ਜਾਵੇ, ਮਿ੍ਤਕਾ ਦੇ ਪਰਿਵਾਰਾਂ ਨੂੰ ਘੱਟੋ ਘੱਟ 50-50-ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਮਿ੍ਤਕਾ ਦੇ ਇਕ -ਇਕ ਪਰਿਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ । ਇਸ ਮੌਕੇ ਬਲਜਿੰਦਰ ਕੌਰ, ਸਰਬਜੀਤ ਸਿੰਘ,ਲਖਬੀਰ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਸ਼ਰਨਜੀਤ ਕੌਰ, ਹਰਜਿੰਦਰ ਕੌਰ, ਅਮਰਜੀਤ ਕੌਰ, ਜਸਵੰਤ ਕੌਰ,ਨਿਰਮਲਜੀਤ ਕੌਰ, ਰਾਜਵਿੰਦਰ ਕੌਰ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਪਹੂਵਿੰਡ ਦੇ ਖਿਡਾਰੀ ਬਣੇ ਪੰਜਾਬ ਸਕੂਲ ਅੰਤਰ ਜ਼ਿਲ੍ਹਾ ਐਥਲੈਟਿਕਸ ਮੀਟ ਦੇ ਚੈਂਪੀਅਨ ਅਗਲੀ ਖ਼ਬਰ ਵਿਦੇਸ਼ ਤੋਂ ਪਰਤੇ ਚੇਅਰਮੈਨ ਰੰਧਾਵਾ ਦਾ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।