ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)– ਆਲ ਇੰਡੀਆ ਕਾਂਗਰਸ ਕਮੇਟੀ ਦੇ ਇੰਚਾਰਜ (ਪ੍ਰਬੰਧਕ) ਅਤੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸਲਾਹਕਾਰ ਗੁਰਦੀਪ ਸਿੰਘ ਸੱਪਲ ਜੋ ਜ਼ਿਲ੍ਹਾ ਤਰਨ ਤਾਰਨ ਵਿਚ ਵੋਟ ਚੋਰੀ ਅਭਿਆਨ ਦੇ ਇੰਚਾਰਜ ਹਨ ਅਤੇ ਏ.ਆਈ.ਸੀ.ਸੀ. ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਸੂਰਜ ਠਾਕੁਰ ਵਲੋਂ ਸਥਾਨਕ ਕਾਂਗਰਸ ਭਵਨ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ, ਵੋਟਰ ਸੂਚੀਆਂ ਵਿਚ ਬੇਨਿਯਮੀਆਂ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਤਿੱਖੇ ਸਵਾਲ ਉਠਾਏ ਗਏ। ਇਸਦੇ ਨਾਲ ਹੀ ਆਗੂਆਂ ਨੇ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮ ਹੋਣ ਦਾ ਸੱਦਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਸੱਪਲ ਅਤੇ ਸੂਰਜ ਠਾਕੁਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐੱਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ) ਦੇ ਨਾਮ ’ਤੇ ਵੱਡੀ ਗਿਣਤੀ ਵਿਚ ਜਾਇਜ਼ ਵੋਟਾਂ ਕੱਟੇ ਜਾਣ ਦੇ ਖ਼ਦਸ਼ੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰ ਸਕਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਹੋਵੇ ਅਤੇ ਹਰ ਯੋਗ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਯਕੀਨੀ ਬਣਾਈ ਜਾਵੇ। ਉਨ੍ਹਾਂ ਭਾਜਪਾ ’ਤੇ ਸਿਆਸੀ ਲਾਹਾ ਲੈਣ ਲਈ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਤੰਤਰ ਵਿਚ ਸਰਕਾਰਾਂ ਬਣਾਉਣ ਦਾ ਅਧਿਕਾਰ ਲੋਕਾਂ ਕੋਲ ਹੈ ਨਾ ਕਿ ਕਿਸੇ ਸਿਆਸੀ ਪਾਰਟੀ ਕੋਲ । ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਦੇ ਅਧਿਕਾਰਾਂ ਨਾਲ ਖਿਲਵਾੜ ਹੁੰਦਾ ਹੈ ਤਾਂ ਇਸ ਵਿਰੁੱਧ ਕਾਂਗਰਸ ਪਾਰਟੀ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖੇਗੀ। ਆਗੂਆਂ ਨੇ ਕਿਹਾ ਕਿ ਵੋਟ ਦੀ ਤਾਕਤ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਦਾ ਹਰ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਗੁਰਦੀਪ ਸਿੰਘ ਸੱਪਲ ਅਤੇ ਸੂਰਜ ਠਾਕੁਰ ਨੇ ਕਿਹਾ ਕਿ ਦਿੱਲੀ ਵਿਚ ‘ਆਪ’ ਨੂੰ ਮਿਲੀ ਹਾਰ ਪਾਰਟੀ ਦੀ ਨਿਕੰਮੀ ਕਾਰਗੁਜ਼ਾਰੀ ’ਤੇ ਲੋਕਾਂ ਵਲੋਂ ਪ੍ਰਗਟਾਏ ਰੋਸ ਦਾ ਸੰਕੇਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਦਾ ਪੰਜਾਬ ਦੀ ਸਿਆਸਤ ਵਿਚ ਵਧਦਾ ਦਖ਼ਲ ਸੂਬੇ ਦੇ ਹਿੱਤਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ‘ਆਪ’ ਸਰਕਾਰ ਸਿਆਸੀ ਪ੍ਰਚਾਰ ਵਿਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ, ਸੂਬੇ ਦੇ ਸਰੋਤਾਂ ਅਤੇ ਲੋਕਾਂ ਦੀਆਂ ਉਮੀਦਾਂ ਪ੍ਰਤੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਦੀ ਰਹੇਗੀ ਅਤੇ ਸੂਬੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ। ਆਗੂਆਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਅਤੇ ਹਰ ਪਿੰਡ, ਵਾਰਡ ਤੇ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਨ-ਰਾਤ ਇਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ ਅਤੇ ਬੂਥ ਪੱਧਰ ’ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਕਾਂਗਰਸੀ ਵਰਕਰਾਂ ਦੀ ਮਿਹਨਤ, ਏਕਤਾ ਅਤੇ ਲੋਕਾਂ ਦੇ ਸਹਿਯੋਗ ਨਾਲ ਪਾਰਟੀ 2027 ਦੀਆਂ ਚੋਣਾਂ ਲਈ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ ਅਤੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਏਗੀ। ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਕਰਨਬੀਰ ਸਿੰਘ ਬੁਰਜ, ਐਡਵੋਕੇਟ ਜਸਪ੍ਰੀਤ ਸਿੰਘ ਕੋਆਰਡੀਨੇਟਰ, ਦਵਿੰਦਰ ਸਿੰਘ ਲਾਲੀ ਢਾਲਾ, ਅਵਤਾਰ ਸਿੰਘ ਤਨੇਜਾ, ਮੇਹਰ ਸਿੰਘ ਚੁਤਾਲਾ, ਸਰਪੰਚ ਰਾਏ ਦਵਿੰਦਰ ਸਿੰਘ ਚੋਹਲਾ ਸਾਹਿਬ, ਪ੍ਰਦੀਪ ਸਿੰਘ ਕੋਟ ਦਸੰਧੀ ਮੱਲ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਕਾਹਲਵਾਂ ਬਲਾਕ ਪ੍ਰਧਾਨ, ਦਵਿੰਦਰ ਸਿੰਘ ਬਲਾਕ ਪ੍ਰਧਾਨ, ਗੁਰਲਾਲ ਸਿੰਘ ਬਲਾਕ ਪ੍ਰਧਾਨ, ਚੇਅਰਮੈਨ ਰਮਨ ਝਬਾਲ, ਨਵਰੂਪ ਸਿੰਘ ਡਾਲੇਕੇ, ਸੁਖਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਸੰਧੂ ਪੱਟੀ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਗੁਰਮੀਤ ਸਿੰਘ, ਭਾਗ ਸਿੰਘ ਸੋਹਲ, ਬਲਰਾਜ ਸਿੰਘ ਬਿਹਾਰੀਪੁਰ, ਯੁਧਵੀਰ ਸਿੰਘ ਸਰਲੀ, ਵਰਿੰਦਰ ਸਿੰਘ, ਨਿਸ਼ਾਨ ਸਿੰਘ ਸ਼ਾਨਾ, ਸਿਮਰਨ ਸਿੰਘ ਪੰਜਵੜ, ਸੁਖਬੀਰ ਸਿੰਘ ਸ਼ਹੀਦ ਪੱਟੀ, ਬਾਜ ਸਿੰਘ, ਬਲਰਾਜ ਸਿੰਘ, ਕੁਲਵੰਤ ਸਿੰਘ ਏਕਲਗੱਡਾ, ਸਿਮਰਜੀਤ ਸਿੰਘ ਲੱਕੀ ਭੁੱਲਰ, ਗੁਰਮੀਤ ਸਿੰਘ ਰਾਜੂ ਮੱਲੀਆ, ਸਰਪੰਚ ਹੈਪੀ ਬਾਲੇਚੱਕ, ਕਾਬਲ ਸਿੰਘ ਖੱਬੇ, ਹੀਰਾ ਸਿੰਘ ਮੱਲ੍ਹੀ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਅੰਗਰੇਜ ਸਿੰਘ ਖੱਬੇ ਏਬੀਟੀਸੀ, ਸ਼ੇਰਾ ਮੰਨਣ, ਅਮ੍ਰਿਤ ਝਬਾਲ, ਹਰਜੀਤ ਸਿੰਘ ਵਾਈਸ ਚੇਅਰਮੈਨ, ਸਾਬ ਸਿੰਘ ਮੁਰਾਦਪੁਰ ਕਲਾਂ, ਗੌਰਵ ਵਰਮਾ, ਯਸ਼ ਸ਼ਰਮਾ, ਡਿੰਪੀ ਮਹੰਤ, ਜਸਪਾਲ ਸਿੰਘ ਪਾਲਾ, ਲਾਡੀ ਜੌਹਲ ਸਰਪੰਚ, ਇੰਦਰਬੀਰ ਸਿੰਘ ਪਹੂਵਿੰਡ, ਹਰਮਨ ਸਿੰਘ ਪਲਾਸੌਰ, ਰਣਜੀਤਪਾਲ ਸਿੰਘ, ਰਾਮ ਲਾਲ ਸਾਬਕਾ ਕੌਂਸਲਰ, ਗੁਰਦਿਆਲ ਸਿੰਘ ਬਲਾਕ ਪ੍ਰਧਾਨ, ਨਿਸ਼ਾਨ ਸਿੰਘ ਸਰਪੰਚ, ਚਰਨਜੀਤ ਸਿੰਘ ਭੁੱਚਰ, ਕਰਮਜੀਤ ਸਿੰਘ ਭੁੱਚਰ, ਨਿਸ਼ਾਨ ਸਿੰਘ, ਤਰਸੇਮ ਸਿੰਘ ਚੋਹਲਾ ਸਾਹਿਬ, ਮਨਜੀਤ ਸਿੰਘ ਸੰਧੂ ਚੰਬਾ ਕਲਾਂ, ਹਰਪ੍ਰੀਤ ਸਿੰਘ ਚੰਬਾ ਕਲਾਂ, ਮਹਿੰਦਰ ਸਿੰਘ ਸਰਪੰਚ ਚੰਬਾ, ਗੁਰਿੰਦਰ ਸਿੰਘ ਚੋਹਲਾ ਸਾਹਿਬ, ਸੁਖਚੈਨ ਸਿੰਘ ਚੋਹਲਾ ਸਾਹਿਬ, ਗੁਰਬੀਰ ਸਿੰਘ, ਸ਼ੈਲੀ ਸੋਹਲ, ਗੁਰਭਾਗ ਸਿੰਘ ਸੋਹਲ, ਜਗਤਾਰ ਸਿੰਘ ਸਰਪੰਚ, ਨਰਿੰਦਰ ਸਿੰਘ, ਵਿਪਨ ਡਾਲੇਕੇ, ਰਣਜੀਤ ਸਿੰਘ, ਸਿਮਰ ਪੰਜਵੜ, ਗੁਰਮੀਤ ਸਿੰਘ ਸਰਪੰਚ ਮਾਣੋਚਾਹਲ, ਸਰਪੰਚ ਕੁਲਦੀਪ ਸਿੰਘ, ਰਮਨ ਸੰਧੂ, ਗੁਰਪ੍ਰਤਾਪ ਸਿੰਘ, ਲਖਬੀਰ ਸਿੰਘ, ਬਿਮਰਜੀਤ ਸਿੰਘ, ਗੁਰਮੁੱਖ ਸਿੰਘ, ਬਲਜੀਤ ਸਿੰਘ ਰਟੌਲ, ਮਨਜੀਤ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ ਜੌਹਲ, ਮਹਿੰਦਰ ਸਿੰਘ, ਮਨਦੀਪ ਸਿੰਘ ਸਰਪੰਚ ਸ਼ਾਹਬਾਜਪੁਰ, ਮੇਜਰ ਸਿੰਘ ਸਾਬਕਾ ਪ੍ਰਧਾਨ, ਹਰਭੇਜ ਸਿੰਘ ਸਰਪੰਚ ਮੰਮਣਕੇ, ਗੁਰਮੀਤ ਸਿੰਘ, ਸੁਖਦੇਵ ਸਿੰਘ, ਸੁਖਵੰਤ ਸਿੰਘ ਜੀਓਬਾਲਾ, ਸੁਖਚੈਨ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ ਗਿੱਲ ਵੜੈਚ, ਪਰਗਟ ਸਿੰਘ, ਵਰਿਆਮ ਸਿੰਘ, ਅੰਗਰੇਜ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਪਰਵਿੰਦਰ ਸਿੰਘ, ਬਲਜੀਤ ਸਿੰਘ, ਮਹਿੰਦਰ ਸਿੰਘ, ਚਰਨ ਸਿੰਘ, ਨਿਰਵੈਲ ਸਿੰਘ, ਸਾਬ ਸਿੰਘ, ਨਿਸ਼ਾਨ ਸਿੰਘ, ਦਲਬੀਰ ਸਿੰਘ, ਲਖਵਿੰਦਰ ਸਿੰਘ ਸ਼ਾਹ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ ਕੋਟ ਮੁਹੰਮਦ ਖਾਂ, ਚਰਨਜੀਤ ਸਿੰਘ ਸਰਪੰਚ ਭੱਠਲ ਸਹਿਜਾ, ਪਰਮਜੀਤ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ ਮੋਹਣਪੁਰਾ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਹੀਰਾ ਸਿੰਘ ਸਰਪੰਚ, ਹਰਪਾਲ ਸਿੰਘ, ਅਕਾਸ਼ਦੀਪ ਸਿੰਘ, ਰਣਜੀਤ ਸਿੰਘ ਗਿੱਲ ਵੜੈਚ, ਨਿਰਮਲਜੀਤ ਸਿੰਘ ਕੋਟਲੀ, ਜਰਨੈਲ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ, ਸੁਖਵੰਤ ਸਿੰਘ, ਬਲਵਿੰਦਰ ਸਿੰਘ ਰੱਤੋਕੇ, ਸੁਖਵੰਤ ਸਿੰਘ ਸਾਬਕਾ ਸਰਪੰਚ, ਹਰਦੇਵ ਸਿੰਘ, ਅਵਤਾਰ ਸਿੰਘ ਜੌੜਾ, ਸੁਖਬੀਰ ਸਿੰਘ, ਜਸਬੀਰ ਸਿੰਘ, ਦਲਜਿੰਦਰ ਸਿੰਘ, ਪ੍ਰਿਥੀਪਾਲ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ ਕੈਰੋਂਵਾਲ, ਪ੍ਰਤਾਪ ਸਿੰਘ ਕੈਰੋਂਵਾਲ, ਬਲਦੀਪ ਸਿੰਘ ਬਰਾੜ, ਡਾ. ਤੇਜਪ੍ਰਤਾਪ ਸਿੰਘ ਸੰਧੂ, ਪਵਨਦੀਪ ਸਿੰਘ ਗਿੱਲ, ਅਵਤਾਰ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਸਾਬ ਸਿੰਘ ਰਾਧਲਕੇ, ਤਰਸੇਮ ਸਿੰਘ, ਬਲਦੇਵ ਸਿੰਘ ਏਕਲਗੱਡਾ, ਬਿੰਦਰ ਸਿੰਘ ਰਾਧਲਕੇ ਆਦਿ ਹਾਜ਼ਰ ਸਨ।
ਮੋਦੀ ਸਰਕਾਰ ਨੇ ਐੱਸ.ਆਈ.ਆਰ. ਦੇ ਨਾਂਅ ’ਤੇ ਵੋਟ ਚੋਰੀ ਕਰ ਕੇ ਲੋਕਤੰਤਰ ਨੂੰ ਕਮਜ਼ੋਰ ਕੀਤਾ - ਗੁਰਦੀਪ ਸੱਪਲ, ਸੂਰਜ ਠਾਕੁਰ
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)– ਆਲ ਇੰਡੀਆ ਕਾਂਗਰਸ ਕਮੇਟੀ ਦੇ ਇੰਚਾਰਜ (ਪ੍ਰਬੰਧਕ) ਅਤੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸਲਾਹਕਾਰ ਗੁਰਦੀਪ ਸਿੰਘ ਸੱਪਲ ਜੋ ਜ਼ਿਲ੍ਹਾ ਤਰਨ ਤਾਰਨ ਵਿਚ ਵੋਟ ਚੋਰੀ ਅਭਿਆਨ ਦੇ ਇੰਚਾਰਜ ਹਨ ਅਤੇ ਏ. ਆਈ.
ਮੀਟਿੰਗ ਦੌਰਾਨ ਹਾਜ਼ਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇਕੱਠ।
23-10-2026