23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹਵਾਲਾਤੀਆਂ ਵਲੋਂ ਜੇਲ੍ਹ ਅਧਿਕਾਰੀ ਨਾਲ ਧੱਕਾ ਮੁੱਕੀ ’ਤੇ ਮਾਮਲਾ ਦਰਜ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਖੇ ਜੇਲ੍ਹ ਅਧਿਕਾਰੀ ਨਾਲ ਧੱਕਾਮੁੱਕੀ ਕਰਨ ਤੋਂ ਇਲਾਵਾ ਜੇਲ ਅਧਿਕਾਰੀ ਦੀ ਵਰਦੀ ਪਾੜਨ ਦੇ ਦੋਸ਼ ਹੇਠ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਕਰਨ ਤੋ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀ ਵਲੋ ਰਾਸ਼ਨ ਸਟੋਰ ਵਿਚੋ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 20 ਅਕਤੂਬਰ ਨੂੰ ਜੇਲ੍ਹ ਵਿਚ ਬੰਦ ਹਵਾਲਾਤੀ ਮਨਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਅਰਜਨ ਸਿੰਘ ਪੁੱਤਰ ਕਾਬਲ ਸਿੰਘ ਵਲੋਂ ਜੇਲ੍ਹ ਅਧਿਕਾਰੀ ਦੀਪਕ ਕੁਮਾਰ ਨਾਲ ਧੱਕਾਮੁੱਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਵਰਦੀ ਨੂੰ ਹੱਥ ਪਾਇਆ ਗਿਆ ਹੈ।

ਅਜੀਤ ਡੈਸਕ 23-10-2026
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਖੇ ਜੇਲ੍ਹ ਅਧਿਕਾਰੀ ਨਾਲ ਧੱਕਾਮੁੱਕੀ ਕਰਨ ਤੋਂ ਇਲਾਵਾ ਜੇਲ ਅਧਿਕਾਰੀ ਦੀ ਵਰਦੀ ਪਾੜਨ ਦੇ ਦੋਸ਼ ਹੇਠ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਕਰਨ ਤੋ ਇਲਾਵਾ ਜੇਲ੍ਹ ਵਿਚ ਬੰਦ ਹਵਾਲਾਤੀ ਵਲੋ ਰਾਸ਼ਨ ਸਟੋਰ ਵਿਚੋ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 20 ਅਕਤੂਬਰ ਨੂੰ ਜੇਲ੍ਹ ਵਿਚ ਬੰਦ ਹਵਾਲਾਤੀ ਮਨਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਅਰਜਨ ਸਿੰਘ ਪੁੱਤਰ ਕਾਬਲ ਸਿੰਘ ਵਲੋਂ ਜੇਲ੍ਹ ਅਧਿਕਾਰੀ ਦੀਪਕ ਕੁਮਾਰ ਨਾਲ ਧੱਕਾਮੁੱਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਵਰਦੀ ਨੂੰ ਹੱਥ ਪਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੇਲ੍ਹ ਸੁਪਰਡੈਟ ਨੇ ਹੋਰ ਦੱਸਿਆ ਇਕ ਹੋਰ ਮਾਮਲੇ ਵਿਚ ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਹੰਸਾਂਵਾਲਾ ਵਲੋ 1 ਅਕਤੂਬਰ ਨੂੰ ਰਾਸ਼ਨ ਸਟੋਰ ਵਿਚੋ ਚੋਰੀ ਕੀਤੀ ਗਈ ਹੈ। ਇਸ ਸੰਬੰਧੀ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱੱਸਿਆ ਕਿ ਉਕਤ ਹਵਾਲਾਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਸਮੂਹ ਪੋਲਿੰਗ ਬੂਥਾਂ ’ਤੇ ਹੁਣ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।