ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ
14 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਡ
ਡੇਅਰੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ 2 ਤੋਂ
24-10-2026
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ, ਹੁਸਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਪੰਡੋਰੀ ਗੋਲਾ, ਮੱਨੂੰ ਪੁੱਤਰ ਵਿਜੇ ਕੁਮਾਰ ਵਾਸੀ ਗਲੀ ਬੋਹੜੀ ਵਾਲੀ ਤਰਨ ਤਾਰਨ, ਪ੍ਰਮੋਧ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਗਲੀ ਦਰਸ਼ਨ ਸਿੰਘ ਵਾਲੀ ਜੰਡਿਆਲਾ ਰੋਡ ਤਰਨ ਤਾਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪਿੰਡ ਹਵੇਲੀਆਂ ਤੋਂ ਕਰਨਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪੱਕਾ ਕਿਲਾ ਝਬਾਲ ਅਤੇ ਸਾਹਿਬਜੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਭੂਸੇ ਨੂੰ ਕਾਬੂ ਕਰਕੇ ਉਨ੍ਹਾਂ ਨੂੰ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਡੰਡਿਆ ਵਾਲਾ ਪੁੱਲ ਖੁਵਾਸਪੁਰ ਤੋਂ ਵਿਸ਼ਾਲਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਅਤੇ 600 ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨਘਾਟ ਵਲਟੋਹਾ ਤੋਂ ਬਲਜਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸਕੱਤਰਾ, ਸਿਮਰਨ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਨਾਰਲੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੋਨਬਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀਅਨ ਪਿੰਡ ਕੁੱਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਨੇ ਗਸ਼ਤ ਦੌਰਾਨ ਸਰਕਾਰੀ ਹਸਪਤਾਲ ਹਰੀਕੇ ਦੇ ਸਾਹਮਣੇ ਤੋਂ ਬਲਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਹਰੀਕੇ, ਕਰਮਜੀਤ ਸਿੰਘ ਪੁੱਤਰ ਚੱਤਰ ਸਿੰਘ ਵਾਸੀ ਬੂਹ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਗਸ਼ਤ ਦੌਰਾਨ ਰੋਹੀ ਕੰਡਾ ਤੋਂ ਸਾਬ ਸਿੰਘ ਪੁੱਤਰ ਬੀਰ ਸਿੰਘ ਵਾਸੀ ਜੌਹਲ ਰਾਜੂ ਸਿੰਘ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।