25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਇੰਦਰਜੀਤ ਸਿੰਘ ਲਾਲੀ ਕਾਂਗਰਸ ਦੇ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਝਬਾਲ, 24 ਅਕਤੂਬਰ (ਸੁਖਦੇਵ ਸਿੰਘ)–ਕਾਂਗਰਸ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਇੰਦਰਜੀਤ ਸਿੰਘ ਲਾਲੀ ਨੂੰ ਓ. ਬੀ.

ਕਾਂਗਰਸ ਪਾਰਟੀ ਦੇ ਓ.ਬੀ.ਸੀ. ਸੈੱਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲਾਲੀ। ਤਸਵੀਰ–ਸੁਖਦੇਵ ਸਿੰਘ 25-10-2026
ਝਬਾਲ, 24 ਅਕਤੂਬਰ (ਸੁਖਦੇਵ ਸਿੰਘ)–ਕਾਂਗਰਸ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਇੰਦਰਜੀਤ ਸਿੰਘ ਲਾਲੀ ਨੂੰ ਓ.ਬੀ.ਸੀ ਸੈੱਲ ਦਾ ਜ਼ਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਜ਼ਿਲ੍ਹਾ ਪ੍ਰਧਾਨ ਬਣਨ ਉਪਰੰਤ ਇੰਦਰਜੀਤ ਸਿੰਘ ਲਾਲੀ ਨੇ ਕਾਂਗਰਸ ਹਾਈਕਮਾਂਡ, ਪੰਜਾਬ ਪ੍ਰਧਾਨ, ਓ.ਬੀ.ਸੀ ਸੈੱਲ ਦੇ ਪੰਜਾਬ ਪ੍ਰਧਾਨ ਅੰਗਦ ਸੈਣੀ, ਹਲਕਾ ਇੰਚਾਰਜਾਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹ ਜ਼ਿਲ੍ਹੇ ਅੰਦਰ ਓ.ਬੀ.ਸੀ ਵਰਗ ਦੇ ਲੋਕਾਂ ਨਾਲ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਨਵ ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਲਾਲੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਕਾਂਗਰਸ ਨੇ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ - ਰਮਨਦੀਪ ਸਿੰਘ ਭਰੋਵਾਲ ਅਗਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਅੱਜ ਸਾੜੇ ਜਾਣਗੇ ਮੁੱਖ ਮੰਤਰੀ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।