26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਕੱਢਿਆ ਚੇਤਨਾ ਮਾਰਚ

ਖਾਲੜਾ, 25 ਅਕਤੂਬਰ (ਜੱਜਪਾਲ ਸਿੰਘ ਜੱਜ)-ਪੰਜਾਬ ਅੰਦਰ ਪਰਾਲੀ ਸਾੜਨ ਨਾਲ ਵੱਧ ਰਹੇ ਹਵਾ ਦੇ ਪ੍ਰਦੂਸ਼ਣ ਨੂੰ ਠੱਲਣ ਵਾਸਤੇ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਵਲੋਂ ਜਾਗਰੂਕਤਾ ਚੇਤਨਾ ਮਾਰਚ ਕੱਢਿਆ ਗਿਆ। ਜੋ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਖਾਲੜਾ ਪੁੱਜਾ, ਜਿੱਥੇ ਐਸ.

ਅਜੀਤ ਡੈਸਕ 26-10-2026
ਖਾਲੜਾ, 25 ਅਕਤੂਬਰ (ਜੱਜਪਾਲ ਸਿੰਘ ਜੱਜ)-ਪੰਜਾਬ ਅੰਦਰ ਪਰਾਲੀ ਸਾੜਨ ਨਾਲ ਵੱਧ ਰਹੇ ਹਵਾ ਦੇ ਪ੍ਰਦੂਸ਼ਣ ਨੂੰ ਠੱਲਣ ਵਾਸਤੇ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਵਲੋਂ ਜਾਗਰੂਕਤਾ ਚੇਤਨਾ ਮਾਰਚ ਕੱਢਿਆ ਗਿਆ। ਜੋ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਖਾਲੜਾ ਪੁੱਜਾ, ਜਿੱਥੇ ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ ਨੇ ਕਿਹਾ ਕਿ ਅੱਜ ਕੱਢੇ ਜਾ ਰਹੇ ਚੇਤਨਾ ਮਾਰਚ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨਾ ਹੈ ਕਿਉਂਕਿ ਪਰਾਲੀ ਸਾੜਨ ਨਾਲ ਹਵਾ ਦਾ ਪ੍ਰਦੂਸ਼ਣ ਵੱਧਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਜਮੀਨ ਵਿਚ ਹੀ ਖਪਾਉਣ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਬਲਾਕ ਨੋਡਲ ਅਫਸਰ ਏ.ਡੀ.ਓ. ਹਰਮੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਮਗਰਲੇ ਸਾਲ ਨਾਲੋਂ ਪਰਾਲੀ ਸਾੜਨ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ ਅਤੇ ਕਿਸਾਨਾਂ ਵਲੋਂ ਉਹਨਾਂ ਨਾਲ ਸਹਿਯੋਗ ਕੀਤਾ ਜਾ ਰਿਹਾ। ਉਕਤ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਪੁਲਿਸ ਵਿਭਾਗ ਵਲੋਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਇਸ ਮੌਕੇ ਐਸ ਐਚ ਓ ਖਾਲੜਾ ਅਮਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਅੱਡਾ ਝਬਾਲ ਵਿਖੇ ਬਾਬਾ ਵਰਿਆਮ ਸਿੰਘ ਵਲੋਂ ਕੀਤਾ ਸਨਮਾਨਿਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਕੇਂਦਰੀ ਵਾਲਮੀਕ ਮੰਦਰ ਪੱਟੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।