26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੁਲਾਜ਼ਮਾਂ ਨਾਲ ਵਾਅਦੇ ਕਰਕੇ ਮੁੱਕਰੀ ਭਗਵੰਤ ਮਾਨ ਸਰਕਾਰ, ਵਿੱਤ ਮੰਤਰੀ ਦੇ ਭਰੋਸੇ ਵੀ ਨਿਕਲੇ ਖੋਖਲੇ - ਰਮਨਦੀਪ ਸਿੰਘ ਭਰੋਵਾਲ

ਤਰਨ ਤਾਰਨ 25 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਪ੍ਰਦੇਸ਼ ਐਗਜ਼ਿਕਿਊਟਿਵ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੇ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਇਹ ਸਥਿਤੀ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਾਹਮਣੇ ਲਿਆਉਂਦੀ ਹੈ।

ਪੱਤਰਕਾਰਾਂ ਨਾਲ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ। ਤਸਵੀਰ: ਲਵਲੀ 26-10-2026
ਤਰਨ ਤਾਰਨ 25 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਪ੍ਰਦੇਸ਼ ਐਗਜ਼ਿਕਿਊਟਿਵ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੇ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਇਹ ਸਥਿਤੀ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਾਹਮਣੇ ਲਿਆਉਂਦੀ ਹੈ। ਭਰੋਵਾਲ ਨੇ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਪੰਜਾਬ ਭਰ ਵਿਚ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਸਰਕਾਰ ਲਈ ਗੰਭੀਰ ਧਿਆਨ ਦੇਣ ਵਾਲਾ ਮਾਮਲਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਨ੍ਹਾਂ ਪ੍ਰਦਰਸ਼ਨਾਂ ਵਿਚ ਲਗਪਗ ਤਿੰਨ ਲੱਖ ਮੁਲਾਜ਼ਮਾਂ ਦੇ ਸ਼ਾਮਿਲ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਈ ਥਾਵਾਂ ’ਤੇ ਬੱਸ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਭਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਬਾਰੇ ਦਿੱਤੇ ਭਰੋਸਿਆਂ ਦਾ ਅਸਲ ਮੁਲਾਂਕਣ ਐਲਾਨਾਂ ਨਾਲ ਨਹੀਂ, ਸਗੋਂ ਲਏ ਗਏ ਫ਼ੈਸਲਿਆਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਨਾਲ ਹੋਵੇਗਾ। ਜਦੋਂ ਮਹਿੰਗਾਈ ਭੱਤੇ ਦੇ ਬਕਾਏ, ਪੁਰਾਣੀ ਪੈਨਸ਼ਨ ਸਕੀਮ, ਪੈਨਸ਼ਨਰਾਂ ਦੀਆਂ ਮੰਗਾਂ, ਬੰਦ ਕੀਤੇ 37 ਭੱਤਿਆਂ ਦੀ ਬਹਾਲੀ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੇ ਮੁੱਦਿਆਂ ’ਤੇ ਅਸੰਤੋਸ਼ ਬਰਕਰਾਰ ਹੈ ਤਾਂ ਸਰਕਾਰ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ ਕਿ ਇਨ੍ਹਾਂ ਦਾ ਹੱਲ ਕਦੋਂ ਹੋਵੇਗਾ। ਭਰੋਵਾਲ ਨੇ ਕਿਹਾ ਕਿ ਸਰਕਾਰ ਦੀ ਇਸ ਨਾਕਾਮੀ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ਰਿਹਾ ਹੈ। ਸਮੂਹਿਕ ਛੁੱਟੀ ਕਾਰਨ ਡਿਪਟੀ ਕਮਿਸ਼ਨਰ ਦਫ਼ਤਰਾਂ, ਤਹਿਸੀਲਾਂ, ਨਗਰ ਨਿਗਮਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਵਿਚ ਆਮ ਕੰਮਕਾਜ ਪ੍ਰਭਾਵਿਤ ਹੋਏ। ਭਰੋਾਵਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਕ ਪਾਸੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਲਟਕਣ ਕਾਰਨ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਜਦੋਂ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਾਉਣੇ ਪੈਣ, ਰਜਿਸਟਰੀਆਂ ਨਾ ਹੋਣ ਅਤੇ ਆਵਾਜਾਈ ਵਿਚ ਮੁਸ਼ਕਿਲ ਆਵੇ ਤਾਂ ਇਸ ਦੀ ਜ਼ਿੰਮੇਵਾਰੀ ਤੋਂ ਸਰਕਾਰ ਪੱਲਾ ਨਹੀਂ ਝਾੜ ਸਕਦੀ। ਇਸ ਮੌਕੇ ਜਵਾਹਰ ਨਈਅਰ, ਸੋਨਾ ਸਿੰਘ ਬ੍ਰਹਮਪੁਰਾ, ਨਿਸ਼ਾਨ ਸਿੰਘ, ਸੁਖਜਿੰਦਰ ਸਿੰਘ ਸੰਨੀ , ਕੁਲਵਿੰਦਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੈਨੇਡਾ ਦੇ ਸਰੀ ਨੌਰਥ ਹਲਕੇ ਤੋਂ ਮਨਦੀਪ ਸਿੰਘ ਧਾਲੀਵਾਲ (ਸਠਿਆਲਾ) ਦਾ ਦੂਜੀ ਵਾਰ ਵਿਧਾਇਕ ਬਣਨ ’ਤੇ ਲੱਡੂ ਵੰਡੇ ਅਗਲੀ ਖ਼ਬਰ ਸਰਕਾਰੀ ਸਕੂਲ ਮੀਆਂਵਿੰਡ ਵਿਖੇ ਵੋਟਰ ਸੂਚੀ ਦੀ ਸੁਧਾਈ ਲਈ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।