27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਨਵੇਂ ਦਫ਼ਤਰ ਦਾ ਬਾਪੂ ਤਰਸੇਮ ਸਿੰਘ ਵਲੋਂ ਉਦਘਾਟਨ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਸਮੇਤ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਮਨਦੀਪ ਸਿੰਘ, ਭਾਈ ਪਰਮਜੀਤ ਸਿੰਘ ਜੌਹਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਗਟ ਸਿੰਘ ਸੰਧੂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਕੁਲਦਮਨ ਮਨਰੂਪ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਸਮੇਤ ਸੰਗਤ ਨੇ ਹਾਜ਼ਰੀ ਭਰੀ।

ਪੱਟੀ ਅਤੇ ਖਡੂਰ ਸਾਹਿਬ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਮੌਕੇ ਸਨਮਾਨਿਤ ਕਰਦੇ ਹੋਏ ਬਾਪੂ ਤਰਸੇਮ ਸਿੰਘ ਅਤੇ ਹੋਰ ਆਗੂ। 27-10-2026
ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਸਮੇਤ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਮਨਦੀਪ ਸਿੰਘ, ਭਾਈ ਪਰਮਜੀਤ ਸਿੰਘ ਜੌਹਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰਗਟ ਸਿੰਘ ਸੰਧੂ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਕੁਲਦਮਨ ਮਨਰੂਪ ਸਿੰਘ ਅਤੇ ਬਾਬਾ ਹਰਪ੍ਰੀਤ ਸਿੰਘ ਸਮੇਤ ਸੰਗਤ ਨੇ ਹਾਜ਼ਰੀ ਭਰੀ। ਇਸੇ ਦੌਰਾਨ ਵਿਧਾਨ ਸਭਾ ਹਲਕਾ ਪੱਟੀ ਤੋਂ ਭਾਜਪਾ ਦੇ ਸੀਨੀਅਰ ਆਗੂ ਹਰਭਾਗ ਸਿੰਘ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਾਬਾ ਹਰਪ੍ਰੀਤ ਸਿੰਘ ਦੇ ਯਤਨਾਂ ਸਦਕਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਭਾਈ ਕੁਲਦਮਨ ਮਨਰੂਪ ਸਿੰਘ ਹਲਕਾ ਇੰਚਾਰਜ ਖਡੂਰ ਸਾਹਿਬ ਅਤੇ ਸਰਕਲ ਇੰਚਾਰਜ ਬਲਜਿੰਦਰ ਸਿੰਘ ਦੇਊ ਦੀ ਅਗਵਾਈ ਹੇਠ ਧਰਮ ਸਿੰਘ ਬਾਗੜੀਆਂ ਨੇ ਆਮ ਆਦਮੀ ਪਾਰਟੀ ਛੱਡ ਕੇ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਨਾਲ ਬਲਵਿੰਦਰ ਸਿੰਘ ਮੌਜੂਦਾ ਮੈਂਬਰ ਪੰਚਾਇਤ, ਰੇਸ਼ਮ ਸਿੰਘ, ਪ੍ਰਗਟ ਸਿੰਘ, ਗੁਰਦਿਆਲ ਸਿੰਘ, ਲਵਜੀਤ ਸਿੰਘ, ਪਵਨਜੀਤ ਸਿੰਘ, ਇਕਬਾਲ ਸਿੰਘ, ਸ਼ਰਨਪ੍ਰੀਤ ਸਿੰਘ, ਬਲਰਾਜ ਸਿੰਘ, ਰਵੇਲ ਸਿੰਘ, ਪਲਵਿੰਦਰ ਸਿੰਘ, ਦਾਰਾ ਸਿੰਘ, ਹੀਰਾ ਸਿੰਘ, ਮਨਜਿੰਦਰ ਸਿੰਘ, ਸ਼ਮਸ਼ੇਰ ਸਿੰਘ, ਕਰਨਦੀਪ ਸਿੰਘ ਪੱਖੋਕੇ, ਮਾਨਵੀਰ ਸਿੰਘ, ਗੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਸਿਮਰਨ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਰੋਬਨਜੀਤ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਸੁਖਮਨਜੀਤ ਸਿੰਘ, ਵੀਰ ਸਿੰਘ ਅਤੇ ਤੇਜਬੀਰ ਸਿੰਘ ਵੀ ਸ਼ਾਮਿਲ ਹੋਏ। ਬਾਪੂ ਤਰਸੇਮ ਸਿੰਘ ਵਲੋਂ ਸਾਰੇ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਗਈ ਕਿ ਉਹ ਪੰਜਾਬ ਦੇ ਹੱਕਾਂ, ਸੂਬੇ ਦੇ ਹਿੱਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਵਿਚ ਆਪਣਾ ਯੋਗਦਾਨ ਪਾਉਣਗੇ। ਇਥੇ ਜ਼ਿਕਰਯੋਗ ਹੈ ਕਿ ਜੱਲੂਪੁਰ ਖੇੜਾ ਵਿਖੇ ਨਵੇਂ ਦਫ਼ਤਰ ਦੀ ਸ਼ੁਰੂਆਤ ਅਤੇ ਪੱਟੀ ਤੇ ਖਡੂਰ ਸਾਹਿਬ ਵਿਚ ਹੋਈਆਂ ਸ਼ਮੂਲੀਅਤਾਂ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਵਿਸਥਾਰ ਦੇਣ ਦੀ ਦਿਸ਼ਾ ਵਿਚ ਅਗਾਂਹਵਧੂ ਕਦਮ ਹੈ। ਇਸ ਮੌਕੇ ਪਾਰਟੀ ਦੇ ਦਫ਼ਤਰ ਨੂੰ ਵਰਕਰਾਂ ਅਤੇ ਅਹੁਦੇਦਾਰਾਂ ਲਈ ਸਾਂਝੇ ਸੰਪਰਕ ਕੇਂਦਰ ਵਜੋਂ ਵਿਕਸਤ ਕਰਨ ਅਤੇ ਇਲਾਕੇ ਦੇ ਲੋਕਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ। ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਮਿਲ ਕੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਅਤੇ ਜਥੇਬੰਦਕ ਕਾਰਜਾਂ ਨੂੰ ਅੱਗੇ ਲਿਜਾਣ ਦੀ ਆਸ ਪ੍ਰਗਟਾਈ ਗਈ।
ਪਿਛਲੀ ਖ਼ਬਰ ਟੁੱਟੀਆਂ ਸੜਕਾਂ ਜਲਦ ਬਣਨੀਆਂ ਸ਼ੁਰੂ ਨਾ ਹੋਈਆਂ ਤਾਂ 1 ਨਵੰਬਰ ਨੂੰ ਲੋਕ ਨਿਰਮਾਣ ਵਿਭਾਗ ਦਫ਼ਤਰ ਅੱਗੇ ਲੱਗੇਗਾ ਪੱਕਾ ਧਰਨਾ... ਅਗਲੀ ਖ਼ਬਰ ਬੀ.ਕੇ.ਯੂ. ਦੇ ਯਤਨਾਂ ਸਦਕਾ ਝਬਾਲ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਮੁੜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।