ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ
ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਕੁਲਲਿੱਪ ਬਰਾਮਦ ਹੋਣ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਥਾਣਾ ਗੋਇੰਦਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 23 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਪਾਸੋਂ 4 ਪੈਕੇਟ ਕੁਲਲਿੱਪ ਬਰਾਮਦ ਕੀਤੀ ਗਈ ਹੈ।
ਅਜੀਤ ਡੈਸਕ
27-10-2026