25 ਨਵੰਬਰ ਦੀ ਮਹਾਂ ਪੰਚਾਇਤ ਸੰਬੰਧੀ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ
ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 25 ਨਵੰਬਰ ਨੂੰ ਦਾਣਾ ਮੰਡੀ ਮੱਖੂ ਵਿਖੇ ਕੀਤੀ ਜਾ ਰਹੀ ਮਹਾ ਪੰਚਾਇਤ ਸੰਬੰਧੀ ਮੀਟਿੰਗ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਹਰੀਕੇ ਪੱਤਣ ਬਾਈਪਾਸ ਤੇ ਸਤਲੁਜ ਬਿਆਸ ਢਾਬਾ ’ਤੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਹਾਜ਼ਰ ਹੋਏ । ਇਸ ਮੌਕੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੜ੍ਹ ਪੀੜਤ ਕਿਸਾਨਾਂ ਵਲੋਂ ਮਹਾਂ ਪੰਚਾਇਤ ਕਰਨ ਦਾ ਫੈਸਲਾ ਕੀਤਾ ਗਿਆ, ਜੋ ਦਾਣਾ ਮੰਡੀ ਮੱਖੂ ਵਿਚ ਕੀਤੀ ਜਾਵੇਗੀ ।
ਹਰੀਕੇ ਪੱਤਣ, 26 ਅਕਤੂਬਰ (ਸੰਜੀਵ ਕੁੰਦਰਾ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 25 ਨਵੰਬਰ ਨੂੰ ਦਾਣਾ ਮੰਡੀ ਮੱਖੂ ਵਿਖੇ ਕੀਤੀ ਜਾ ਰਹੀ ਮਹਾ ਪੰਚਾਇਤ ਸੰਬੰਧੀ ਮੀਟਿੰਗ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਹਰੀਕੇ ਪੱਤਣ ਬਾਈਪਾਸ ਤੇ ਸਤਲੁਜ ਬਿਆਸ ਢਾਬਾ ’ਤੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਹਾਜ਼ਰ ਹੋਏ । ਇਸ ਮੌਕੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅੱਜ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੜ੍ਹ ਪੀੜਤ ਕਿਸਾਨਾਂ ਵਲੋਂ ਮਹਾਂ ਪੰਚਾਇਤ ਕਰਨ ਦਾ ਫੈਸਲਾ ਕੀਤਾ ਗਿਆ, ਜੋ ਦਾਣਾ ਮੰਡੀ ਮੱਖੂ ਵਿਚ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਮਹਾਂ ਪੰਚਾਇਤ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਮੈਂਬਰਾਂ ਦੀਆਂ ਜਿੰਮੇਵਾਰੀਆਂ ਲਾਈਆਂ ਗਈਆਂ ਕਿ ਮਹਾਂ ਪੰਚਾਇਤ ਤੋਂ ਪਹਿਲਾਂ ਹਰੇਕ ਜ਼ਿਲ੍ਹੇ ਦੇ ਵਿਚ ਹਰੇਕ ਹਰੇਕ ਪਿੰਡ ਦੇ ਵਿਚ ਮੀਟਿੰਗਾਂ ਲਾਈਆਂ ਜਾਣਗੀਆਂ। ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਹੜ੍ਹ ਪੀੜਤ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਕਿ ਆਪਣੀਆਂ ਹੱਕੀ ਮੰਗਾਂ ਲਈ ਵੱਡੇ ਪੱਧਰ ’ਤੇ ਇਕੱਠ ਕੀਤਾ ਜਾਵੇ । ਉਨ੍ਹਾਂ ਹੋਰ ਕਿਹਾ ਕਿ ਇਹ ਮਹਾਂ ਪੰਚਾਇਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਦੱਸ ਦੇਵੇਗੀ ਕਿ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਦਾ ਪੱਕੇ ਤੌਰ ਹੱਲ ਕਰਨਾ ਪਵੇਗਾ । ਇਸ ਮੌਕੇ ਸੁਖਵੰਤ ਸਿੰਘ ਗਿੱਲ ਖਜਾਨਚੀ, ਸੁਖਵਿੰਦਰ ਸਿੰਘ ਬੰਡਾਲਾ, ਸ਼ਮਸ਼ੇਰ ਸਿੰਘ, ਕੇਵਲ ਸਿੰਘ ਮੁੱਠਿਆਵਾਲਾ, ਜੱਜਵਿਦਰ ਸਿੰਘ, ਪਿੱਪਲ ਸਿੰਘ, ਪਲਵਿੰਦਰ ਸਿੰਘ, ਰਮਿੰਦਰ ਸਿੰਘ ਰਵੀ, ਗੁਰਜੀਤ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਮੇਜ਼ਰ ਸਿੰਘ ਅਤੇ ਰਛਪਾਲ ਸਿੰਘ ਆਦਿ ਹਾਜ਼ਰ ਸਨ ।