27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਾਕਿਸਤਾਨ ਤੋਂ ਗੁਰਧਾਮ ਯਾਤਰਾ ਲਈ ਭਾਰਤ ਆਇਆ ਸਿੱਖ ਸ਼ਰਧਾਲੂਆਂ ਦਾ ਜਥਾ ਗੁਰੂ ਨਗਰੀ ਪੁੱਜਾ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਪਾਕਿਸਤਾਨ ਵੱਸਦੇ ਸਿੱਖ ਸ਼ਰਧਾਲੂਆਂ ਦਾ ਗੁਰਧਾਮ ਦਰਸ਼ਨਾਂ ਲਈ ਪਿਛਲੇ ਦਿਨੀਂ ਭਾਰਤ ਆਇਆ 49 ਮੈਂਬਰੀ ਜਥਾ ਅੱਜ ਦੇਰ ਸ਼ਾਮ ਗੁਰੂ ਨਗਰੀ ਵਿਖੇ ਪੁੱਜਾ, ਜਿੱਥੇ ਸਾਰਾਗੜੀ ਸਰਾਂ ਨੇੜੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਵਲੋਂ ਜਥੇ ਦੇ ਆਗੂਆਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨੀ ਸਿੱਖ ਸ: ਪਪਿੰਦਰ ਸਿੰਘ ਦੀ ਅਗਵਾਈ ਵਿਚ ਬੀਤੀ 8 ਅਕਤੂਬਰ ਨੂੰ ਜੋ ਜਥਾ ਭਾਰਤ ਪੁੱਜਾ ਸੀ, ਅੱਜ ਰਾਤ ਅਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵੀ ਸ਼ਿਰਕਤ ਕਰੇਗਾ ਅਤੇ ਜਥੇ ਦੇ ਮੈਂਬਰਾਂ ਵਲੋਂ ਹੋਰ ਵੱਖ-ਵੱਖ ਸਥਾਨਕ ਗੁਰਧਾਮਾਂ ਦੇ ਵੀ ਦਰਸ਼ਨ ਕੀਤੇ ਜਾਣਗੇ।

ਪਾਕਿਸਤਾਨ ਤੋਂ ਸ: ਪਪਿੰਦਰ ਸਿੰਘ ਦੀ ਅਗਵਾਈ ’ਚ ਆਏ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਗੁਰੂ ਨਗਰੀ ਅੰਮ੍ਰਿਤਸਰ ਪੁੱਜਣ ’ਤੇ ਸਵਾਗਤ ਕਰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ । ਤਸਵੀਰ : ਹਰਜੀਤ ਸਿੰਘ 27-10-2026
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਪਾਕਿਸਤਾਨ ਵੱਸਦੇ ਸਿੱਖ ਸ਼ਰਧਾਲੂਆਂ ਦਾ ਗੁਰਧਾਮ ਦਰਸ਼ਨਾਂ ਲਈ ਪਿਛਲੇ ਦਿਨੀਂ ਭਾਰਤ ਆਇਆ 49 ਮੈਂਬਰੀ ਜਥਾ ਅੱਜ ਦੇਰ ਸ਼ਾਮ ਗੁਰੂ ਨਗਰੀ ਵਿਖੇ ਪੁੱਜਾ, ਜਿੱਥੇ ਸਾਰਾਗੜੀ ਸਰਾਂ ਨੇੜੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਵਲੋਂ ਜਥੇ ਦੇ ਆਗੂਆਂ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨੀ ਸਿੱਖ ਸ: ਪਪਿੰਦਰ ਸਿੰਘ ਦੀ ਅਗਵਾਈ ਵਿਚ ਬੀਤੀ 8 ਅਕਤੂਬਰ ਨੂੰ ਜੋ ਜਥਾ ਭਾਰਤ ਪੁੱਜਾ ਸੀ, ਅੱਜ ਰਾਤ ਅਤੇ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵੀ ਸ਼ਿਰਕਤ ਕਰੇਗਾ ਅਤੇ ਜਥੇ ਦੇ ਮੈਂਬਰਾਂ ਵਲੋਂ ਹੋਰ ਵੱਖ-ਵੱਖ ਸਥਾਨਕ ਗੁਰਧਾਮਾਂ ਦੇ ਵੀ ਦਰਸ਼ਨ ਕੀਤੇ ਜਾਣਗੇ। ਸ: ਪਪਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਉਹ ਸ੍ਰੀ ਹੇਮਕੁੰਟ ਸਾਹਿਬ, ਦਿੱਲੀ, ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਗੁਰਧਮਾਂ ਦੇ ਦਰਸ਼ਨ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਸਮੇਤ ਅੰਮ੍ਰਿਤਸਰ ਪੁੱਜੇ ਹਨ। ਜਾਣਕਾਰੀ ਅਨੁਸਾਰ ਜਥੇ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਕੱਲ੍ਹ ਮੁਲਾਕਾਤ ਕੀਤੀ ਜਾਵੇਗੀ ਤੇ ਕੁਝ ਦਿਨਾਂ ਬਾਅਦ ਜਥਾ ਪਾਕਿਸਤਾਨ ਪਰਤ ਜਾਵੇਗਾ।
ਪਿਛਲੀ ਖ਼ਬਰ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵਲੋਂ ਸੁਰਿੰਦਰ ਚੌਹਾਨ ਨੂੰ ਭਾਜਪਾ ਰਾਜਾਸਾਂਸੀ ਸ਼ਹਿਰੀ ਦਾ ਪ੍ਰਧਾਨ ਕੀਤਾ ਨਿਯੁਕਤ ਅਗਲੀ ਖ਼ਬਰ ਸੱਚਖੰਡ ਐਕਸਪ੍ਰੈੱਸ 13 ਘੰਟੇ ਦੇਰੀ ਨਾਲ ਹੋਈ ਰਵਾਨਾ, ਯਾਤਰੀ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।