ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਦਲਜੀਤ ਸਿੰਘ ਜਵੰਦਾ ਨੂੰ ਪੁਲਿਸ ਨੇ ਕੀਤਾ ਘਰ ਵਿਚ ਨਜ਼ਰਬੰਦ
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਮਾਨਸਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਨਸ਼ੇ ਨਾਲ ਮਾਰੇ ਗਏ ਇਕ ਹੋਰ ਨੌਜਵਾਨ ਦੇ ਮਾਮਲੇ ਵਿਚ ਦਿੱਤੇ ਗਏ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਮਾਨਸਾ ਜਾਣ ਤੋਂ ਪਹਿਲਾਂ ਹੀ ਵਿਧਾਨ ਸਭਾ ਹਲਕਾ ਪੱਟੀ ਦੇ ਸੇਵਾਦਾਰ ਦਲਜੀਤ ਸਿੰਘ ਜਵੰਦਾ ਨੂੰ ਪੁਲਿਸ ਵਲੋਂ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ, ਪਰ ਦਲਜੀਤ ਸਿੰਘ ਜਵੰਦਾ ਪੁਲਿਸ ਨੂੰ ਚਕਮਾ ਦੇ ਕੇ ਮਾਨਸਾ ਜਾਣ ਵਿਚ ਕਾਮਯਾਬ ਹੋ ਗਏ। ਇਸ ਮੌਕੇ ਗੱਲਬਾਤ ਕਰਦਿਆਂ ਦਲਜੀਤ ਸਿੰਘ ਜਵੰਦਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ਼ ਲੜਾਈ ਲੜਦੇ ਹੋਏ ਗੋਲੀ ਨਾਲ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਇਕ ਹੋਰ ਨੌਜਵਾਨ ਦੇ ਨਸ਼ੇ ਨਾਲ ਮਾਰੇ ਜਾਣ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਮਾਨਸਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਮਾਨਸਾ ਜਾਣ ਤੋਂ ਪਹਿਲਾਂ ਹੀ ਘਰ ਵਿਚ ਨਜ਼ਰਬੰਦ ਕਰਕੇ ਸਰਕਾਰ ਇਸ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਘਰਾਂ ਵਿਚ ਨਜ਼ਰਬੰਦ ਕਰਨ ਜਾਂ ਜੇਲ੍ਹਾਂ ਵਿਚ ਡੱਕਣ ਨਾਲ ਸੰਘਰਸ਼ ਕਦੇ ਵੀ ਦਬਾਏ ਨਹੀਂ ਜਾ ਸਕਦੇ, ਸਗੋਂ ਇਹ ਸੰਘਰਸ਼ ਕਈ ਗੁਣਾਂ ਹੋਣ ਕੇ ਵਧਦੇ ਹਨ।
ਤਰਨ ਤਾਰਨ, 28 ਅਕਤੂਬਰ (ਹਰਿੰਦਰ ਸਿੰਘ)—ਮਾਨਸਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਨਸ਼ੇ ਨਾਲ ਮਾਰੇ ਗਏ ਇਕ ਹੋਰ ਨੌਜਵਾਨ ਦੇ ਮਾਮਲੇ ਵਿਚ ਦਿੱਤੇ ਗਏ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਮਾਨਸਾ ਜਾਣ ਤੋਂ ਪਹਿਲਾਂ ਹੀ ਵਿਧਾਨ ਸਭਾ ਹਲਕਾ ਪੱਟੀ ਦੇ ਸੇਵਾਦਾਰ ਦਲਜੀਤ ਸਿੰਘ ਜਵੰਦਾ ਨੂੰ ਪੁਲਿਸ ਵਲੋਂ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ, ਪਰ ਦਲਜੀਤ ਸਿੰਘ ਜਵੰਦਾ ਪੁਲਿਸ ਨੂੰ ਚਕਮਾ ਦੇ ਕੇ ਮਾਨਸਾ ਜਾਣ ਵਿਚ ਕਾਮਯਾਬ ਹੋ ਗਏ। ਇਸ ਮੌਕੇ ਗੱਲਬਾਤ ਕਰਦਿਆਂ ਦਲਜੀਤ ਸਿੰਘ ਜਵੰਦਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਦੇ ਖਿਲਾਫ਼ ਲੜਾਈ ਲੜਦੇ ਹੋਏ ਗੋਲੀ ਨਾਲ ਸ਼ਹੀਦ ਹੋਏ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਇਕ ਹੋਰ ਨੌਜਵਾਨ ਦੇ ਨਸ਼ੇ ਨਾਲ ਮਾਰੇ ਜਾਣ ’ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਵਲੋਂ ਮਾਨਸਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਮਾਨਸਾ ਜਾਣ ਤੋਂ ਪਹਿਲਾਂ ਹੀ ਘਰ ਵਿਚ ਨਜ਼ਰਬੰਦ ਕਰਕੇ ਸਰਕਾਰ ਇਸ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਉਨ੍ਹਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਘਰਾਂ ਵਿਚ ਨਜ਼ਰਬੰਦ ਕਰਨ ਜਾਂ ਜੇਲ੍ਹਾਂ ਵਿਚ ਡੱਕਣ ਨਾਲ ਸੰਘਰਸ਼ ਕਦੇ ਵੀ ਦਬਾਏ ਨਹੀਂ ਜਾ ਸਕਦੇ, ਸਗੋਂ ਇਹ ਸੰਘਰਸ਼ ਕਈ ਗੁਣਾਂ ਹੋਣ ਕੇ ਵਧਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਖਾਉਣ ਲਈ ਜਾਰੀ ਕੀਤਾ ਗਿਆ ਸੰਘਰਸ਼ ਹੋਰ ਮਜ਼ਬੂਤੀ ਨਾਲ ਅੱਗੇ ਵਧੇਗਾ।