30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਥਿਆਰਾਂ ਨਾਲ ਲੈਸ ਹੋ ਕੇ ਨੌਜਵਾਨ ਨਾਲ ਕੁੱਟਮਾਰ, ਮਾਮਲਾ ਦਰਜ

ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2-3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਵਲਟੋਹਾ ਵਿਖੇ ਜਸਵਿੰਦਰ ਕੌਰ ਪਤਨੀ ਲੇਟ ਦਰਸ਼ਨ ਸਿੰਘ ਵਾਸੀ ਆਸਲ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਅਕਤੂਬਰ ਨੂੰ ਉਸ ਦਾ ਲੜਕਾ ਹਰਪ੍ਰੀਤ ਸਿੰਘ ਆੜ੍ਹਤ ’ਤੇ ਕੰਮ ਕਰ ਰਿਹਾ ਸੀ ਕਿ ਉਥੇ ਅਕਾਸ਼ਦੀਪ ਸਿੰਘ ਪੁੱਤਰ ਲੱਖਾ ਸਿੰਘ, ਪੋਲਾ ਪੁੱਤਰ ਲੱਖਾ ਸਿੰਘ, ਲੱਖਾ ਸਿੰਘ ਪੁੱਤਰ ਅਜੀਤ ਸਿੰਘ, ਜਰਨਲ ਸਿੰਘ ਪੁੱਤਰ ਗੁਰਸੇਵਕ ਸਿੰਘ, ਕੀਮਤ ਸਿੰਘ ਪੁੱਤਰ ਜੈਮਲ ਸਿੰਘ, ਪਿ੍ਰੰਸ ਪੁੱਤਰ ਗੁਰਵਰਿਆਮ ਸਿੰਘ ਵਾਸੀਅਨ ਆਸਲ ਉਤਾੜ ਤੋ ਇਲਾਵਾ 2-3 ਅਣਪਛਾਤੇ ਵਿਅਕਤੀ ਜੋ ਕਿ ਹਥਿਆਰਾਂ ਨਾਲ ਲੈਸ ਸਨ, ਨੇ ਉਸ ਦੇ ਲੜਕੇ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਅਜੀਤ ਡੈਸਕ 30-10-2026
ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 2-3 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਵਲਟੋਹਾ ਵਿਖੇ ਜਸਵਿੰਦਰ ਕੌਰ ਪਤਨੀ ਲੇਟ ਦਰਸ਼ਨ ਸਿੰਘ ਵਾਸੀ ਆਸਲ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਅਕਤੂਬਰ ਨੂੰ ਉਸ ਦਾ ਲੜਕਾ ਹਰਪ੍ਰੀਤ ਸਿੰਘ ਆੜ੍ਹਤ ’ਤੇ ਕੰਮ ਕਰ ਰਿਹਾ ਸੀ ਕਿ ਉਥੇ ਅਕਾਸ਼ਦੀਪ ਸਿੰਘ ਪੁੱਤਰ ਲੱਖਾ ਸਿੰਘ, ਪੋਲਾ ਪੁੱਤਰ ਲੱਖਾ ਸਿੰਘ, ਲੱਖਾ ਸਿੰਘ ਪੁੱਤਰ ਅਜੀਤ ਸਿੰਘ, ਜਰਨਲ ਸਿੰਘ ਪੁੱਤਰ ਗੁਰਸੇਵਕ ਸਿੰਘ, ਕੀਮਤ ਸਿੰਘ ਪੁੱਤਰ ਜੈਮਲ ਸਿੰਘ, ਪਿ੍ਰੰਸ ਪੁੱਤਰ ਗੁਰਵਰਿਆਮ ਸਿੰਘ ਵਾਸੀਅਨ ਆਸਲ ਉਤਾੜ ਤੋ ਇਲਾਵਾ 2-3 ਅਣਪਛਾਤੇ ਵਿਅਕਤੀ ਜੋ ਕਿ ਹਥਿਆਰਾਂ ਨਾਲ ਲੈਸ ਸਨ, ਨੇ ਉਸ ਦੇ ਲੜਕੇ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਂਦੇ ਸਮੇਂ ਅਕਾਸ਼ਦੀਪ ਸਿੰਘ ਨੇ ਭੱਜਣ ਸਮੇਂ ਉਥੇ ਆਪਣੇ ਦਸਤੀ ਪਿਸਤੌਲ ਨਾਲ 1 ਹਵਾਈ ਫਾਇਰ ਕੀਤਾ। ਉਸ ਦਾ ਲੜਕਾ ਸਰਕਾਰੀ ਹਸਪਤਾਲ ਖੇਮਕਰਨ ਵਿਖੇ ਦਾਖਲ ਰਿਹਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ.ਗੁਰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ 12 ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।