ਕਿਸਾਨਾਂ ਦੀਆਂ ਫ਼ਸਲਾਂ ਅਤੇ ਧੁੱਸੀ ਬੰਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ - ਰਾਜਵਿੰਦਰ ਸਿੰਘ ਧੂੰਦਾ
ਗੋਇੰਦਵਾਲ ਸਾਹਿਬ, 29 ਅਕਤੂਬਰ (ਸਕੱਤਰ ਸਿੰਘ ਅਟਵਾਲ)-ਭਾਰਤੀ ਜਨਤਾ ਪਾਰਟੀ ਐਸੀ ਮੋਰਚਾ ਸਰਕਲ ਪ੍ਰਧਾਨ ਰਾਜਵਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਦਰਿਆਈ ਇਲਾਕਿਆਂ ਵਿਚ ਰਹਿਣ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਉਨ੍ਹਾਂ ਦੀ ਜ਼ਮੀਨ ਦੀ ਸੁਰੱਖਿਆ ਇਕ ਅਹਿਮ ਮੁੱਦਾ ਹੈ। ਬਿਆਸ ਦਰਿਆ ਦੇ ਪਾਣੀ ਕਾਰਨ ਪਿਛਲੇ ਸਮੇਂ ਦੌਰਾਨ ਕਈ ਇਲਾਕਿਆਂ ਵਿਚ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।
ਅਜੀਤ ਡੈਸਕ
30-10-2026