4 ਦੀ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ- ਭਲਾਈਪੁਰ
ਮੀਆਂਵਿੰਡ, 29 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- 4 ਨਵੰਬਰ ਨੂੰ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਸੰਗਰੂਰ ਰੈਲੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਰੈਲੀ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ।
ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨਾਲ ਚੇਅਰਮੈਨ ਨਿਰਵੈਰ ਸਿੰਘ, ਸੰਮਤੀ ਮੈਂਬਰ ਸਾਬਾ ਭਲੋਜਲਾ, ਜਗਦੀਪ ਸਿੰਘ ਮਾਨ ਆਦਿ। ਤਸਵੀਰ: ਸੰਧੂ
30-10-2026