01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਹਰੀਕੇ ਪੱਤਣ ਦਾ ਦੌਰਾ

ਹਰੀਕੇ ਪੱਤਣ, 31 ਅਕਤੂਬਰ (ਸੰਜੀਵ ਕੁੰਦਰਾ)–ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵਲੋਂ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਨਸ਼ਾ ਪ੍ਰਭਾਵਿਤ ਪਿੰਡ ਹਰੀਕੇ ਪੱਤਣ ਦਾ ਦੌਰਾ ਕੀਤਾ। ਇਸ ਮੌਕੇ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਮੁਹਤਬਰ ਹਾਜ਼ਰ ਸਨ।

ਅਜੀਤ ਡੈਸਕ 01-11-2026
ਹਰੀਕੇ ਪੱਤਣ, 31 ਅਕਤੂਬਰ (ਸੰਜੀਵ ਕੁੰਦਰਾ)–ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵਲੋਂ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਨਸ਼ਾ ਪ੍ਰਭਾਵਿਤ ਪਿੰਡ ਹਰੀਕੇ ਪੱਤਣ ਦਾ ਦੌਰਾ ਕੀਤਾ। ਇਸ ਮੌਕੇ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਮੁਹਤਬਰ ਹਾਜ਼ਰ ਸਨ। ਇਸ ਮੌਕੇ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਸਮੱਸਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਇਸ ਮੌਕੇ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਨੇ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਜਨ ਅੰਦੋਲਨ ਬਣਾਇਆ ਜਾਵੇਗਾ। ਇਸ ਮੌਕੇ ਸਰਪੰਚ ਇਕਬਾਲ ਸਿੰਘ ਹਰੀਕੇ, ਸਰਪੰਚ ਜਗਦੇਵ ਸਿੰਘ ਜੰਗ ਬੂਹ ਹਵੇਲੀਆ, ਸਰਪੰਚ ਗੁਰਮੇਜ ਸਿੰਘ, ਨਿਸ਼ਾਨ ਸਿੰਘ ਬੁੱਟਰ, ਬਲਵੀਰ ਸਿੰਘ ਸ਼ਾਹ, ਬਲਬੀਰ ਸਿੰਘ ਵਿਜੀਲੈਸ ਵਾਲੇ, ਅੰਗਰੇਜ਼ ਸਿੰਘ ਗਿੱਲ, ਕੁਲਵੰ ਸਿੰਘ ਸ਼ਾਲੂ, ਗੁਰਜੰਟ ਸਿੰਘ, ਰੋਸ਼ਨ ਲਾਲ ਪੈਲੇਸ ਵਾਲੇ, ਕੁਲਦੀਪ ਸਿੰਘ ਜੀ.ਓ.ਜੀ, ਗੁਰਪਰਤਾਪ ਸਿੰਘ, ਪਰਗਟ ਸਿੰਘ, ਪਰਮਜੀਤ ਸਿੰਘ ਕਰੀਰ, ਲਖਵਿੰਦਰ ਸਿੰਘ, ਪ੍ਰਧਾਨ ਜਸਬੀਰ ਕੌਰ, ਰੇਸ਼ਮ ਸਿੰਘ ਤੇ ਜਸਵੰਤ ਸਿੰਘ ਸਿੱਧੂ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਭੰਬਰਾ ਸਾਹਿਬ ਸੁਰ ਸਿੰਘ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਰੌਣਕਾਂ ਸ਼ੁਰੂ, ਦੇਸ਼-ਵਿਦੇਸ਼ ਦੀ ਸੰਗਤ ਨ... ਅਗਲੀ ਖ਼ਬਰ ਪਾਬੰਦੀ ਦੇ ਬਾਵਜੂਦ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਪੁਲਿਸ ਵਲੋਂ ਦਰਜਨ ਦੇ ਕਰੀਬ ਵਿਅਕਤੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।