02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਸਭਰਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ ਸਵ. ਇੰਸਪੈਕਟਰ ਗੁਰਨੇਕ ਸਿੰਘ ਗਿੱਲ ਦੀ ਸਾਲਾਨਾ ਬਰਸੀ ਮੌਕੇ ਗਿੱਲ ਪਰਿਵਾਰ ਵਲੋਂ ਉਪਰਾਲਾ

ਪੱਟੀ, 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਵ. ਇੰਸਪੈਕਟਰ ਗੁਰਨੇਕ ਸਿੰਘ ਗਿੱਲ ਦੀ ਸਲਾਨਾ ਬਰਸੀ ਮੌਕੇ ਗਿੱਲ ਪਰਿਵਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਸਹਿਯੋਗ ਨਾਲ 2 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।

ਡਾ. ਇੰਦਰਪ੍ਰੀਤ ਸਿੰਘ ਧਾਮੀ 02-11-2026
ਪੱਟੀ, 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਵ. ਇੰਸਪੈਕਟਰ ਗੁਰਨੇਕ ਸਿੰਘ ਗਿੱਲ ਦੀ ਸਲਾਨਾ ਬਰਸੀ ਮੌਕੇ ਗਿੱਲ ਪਰਿਵਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਸਹਿਯੋਗ ਨਾਲ 2 ਨਵੰਬਰ ਦਿਨ ਸੋਮਵਾਰ ਨੂੰ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਬੀਰ ਸਿੰਘ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੈਂਬਰ ਡਾ. ਇੰਦਰਪ੍ਰੀਤ ਸਿੰਘ ਧਾਮੀ ਨੇ ਦੱਸਿਆ ਕਿ ਸਵ. ਗੁਰਨੇਕ ਸਿੰਘ ਗਿੱਲ ਦੇ ਸਪੁੱਤਰ ਮਨੀ ਗਿੱਲ ਅਤੇ ਸਮੁੱਚੇ ਗਿੱਲ ਪਰਿਵਾਰ ਵੱਲੋਂ ਲੋਕ ਸੇਵਾ ਦੀ ਭਾਵਨਾ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੁਧਿਆਣਾ ਸਥਿਤ ਸ਼ੰਕਰਾ ਆਈ ਕੇਅਰ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਉਪਰੰਤ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ ਅਤੇ ਜਿਨ੍ਹਾਂ ਦੀ ਆਪ੍ਰੇਸ਼ਨ ਲਈ ਚੋਣ ਕੀਤੀ ਜਾਵੇਗੀ, ਉਨ੍ਹਾਂ ਦੇ ਆਪ੍ਰੇਸ਼ਨ ਬਿਲਕੁਲ ਮੁਫ਼ਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਡਾ. ਧਾਮੀ ਨੇ ਦੱਸਿਆ ਕਿ ਆਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਆਉਣ-ਜਾਣ, ਖਾਣ-ਪੀਣ ਅਤੇ ਰਹਿਣ-ਸਹਿਣ ਦਾ ਸਮੁੱਚਾ ਖ਼ਰਚਾ ਵੀ ਪ੍ਰਬੰਧਕਾਂ ਵਲੋਂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਂਪ ਵਿਚ ਸ਼ਾਮਿਲ ਹੋਣ ਸਮੇਂ ਆਪਣਾ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ ਅਤੇ ਇਸ ਸੰਬੰਧੀ ਜਾਣਕਾਰੀ ਹੋਰਨਾਂ ਲੋੜਵੰਦਾਂ ਤੱਕ ਵੀ ਪਹੁੰਚਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਮੁਫ਼ਤ ਸਿਹਤ ਸਹੂਲਤ ਦਾ ਲਾਭ ਉਠਾ ਸਕਣ।
ਪਿਛਲੀ ਖ਼ਬਰ ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਬਾਬਾ ਬਿਧੀ ਚੰਦ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਰੈਣਿ ਸਬਾਈ ਕੀਰਤਨ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਫੁੱਟਬਾਲ ਮੁਕਾਬਲਿਆਂ ਵਿਚ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।