03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਸਮੇਤ 10 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਗੁਰਦੁਆਰਾ ਭੰਬਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਬਿਕਰਮ ਸਿੰਘ ਮਜੀਠੀਆ ਹੋਏ ਨਤਮਸਤਕ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ., ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪਿ੍ਰੰਗੜੀ ਰੋਡ ਨਜਦੀਕ ਬਾਬਾ ਪੀਰ ਦੀ ਜਗ੍ਹਾ ਹਰੀਕੇ ਤੋਂ ਸੰਦੀਪ ਸਿੰਘ ਪੁੱਤਰ ਪੱਪੂ ਵਾਸੀ ਹਰੀਕੇ, ਭੁਪਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਹਰੀਕੇ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਦੀ ਬਣਾਈ ਪੰਨੀ, ਇਕ ਲਾਈਟਰ ਅਤੇ 10 ਰੁਪਏ ਦੀ ਬਣਾਈ ਪਾਈਪ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਐੱਸ.ਆਈ. ਰੂਬੀ ਨੇ ਪੁਲਿਸ ਪਾਰਟੀ ਸਮੇਤ ਗੋਦਾਮ ਨੇੜੇ ਸੜਕ ਗੇਟ ਮਨਿਹਾਲਾ ਜੈ ਸਿੰਘ ਤੋਂ ਸ਼ਰਨਜੀਤ ਸਿੰਘ ਉਰਫ ਸ਼ਨੀ ਪੁੱਤਰ ਬਲਕਾਰ ਸਿੰਘ ਵਾਸੀ ਰਾਜੋਕੇ, ਗੋਪੀ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੁੱਲਾ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਇਕ ਲਾਈਟਰ, ਇਕ 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ, ਜਿਸ ’ਤੇ ਹੈਰੋਇਨ ਲੱਗੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਗੁਰਸ਼ਿੰਦਰ ਸਿੰਘ ਨੇ ਭਿੱਖੀਵਿੰਡ ਰੋਡ ਟੀ-ਪੁਾਇੰਟ ਡਰੇਨ ਮਾੜੀਮੇਘਾ ਵਿਖੇ ਗਸ਼ਤ ਦੌਰਾਨ ਸੂਰਜ ਸਿੰਘ ਪੁੱਤਰ ਬਲਪੀਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਬਾਜ ਸਿੰਘ, ਹਰਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀਅਨ ਪਿੰਡ ਆਸਲ ਉਤਾੜ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਲਾਈਟਰ, ਇਕ ਦਸ ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਸਮਸ਼ਾਨਘਾਟ ਕੋਟ ਧਰਮ ਚੰਦ ਕਲਾਂ ਤੋਂ ਗਸ਼ਤ ਦੌਰਾਨ ਬੱਟੀ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਝਬਾਲ ਕਲਾਂ, ਇੰਦਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਝਬਾਲ ਕਲਾਂ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋ ਇਕ ਲਾਈਟਰ, ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸੁਖਦੇਵ ਸਿੰਘ ਅੱਡਾ ਦਿਆਲਪੁਰਾ ਵਿਖੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੰਗਾ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਘਰ ਵਿਚੋਂ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ ਘਰ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਰਫਤਾਰ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਦਾਣਾ ਮੰਡੀ ਝਬਾਲ ਵਿਖੇ ਝੋਨੇ ਦੇ ਲੱਗੇ ਅੰਬਾਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।