ਅਜੀਤਪਾਲ ਸਿੰਘ ਵੜਿੰਗ ਦੇ ਗ੍ਰਹਿ ਵਿਖੇ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਹੱਕ ’ਚ ਹੋਇਆ ਭਰਵਾਂ ਇਕੱਠ
ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ’ਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਅਜੀਤਪਾਲ ਸਿੰਘ ਵੜਿੰਗ ਦੇ ਗ੍ਰਹਿ ਵਿਖੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਹੱਕ ਵਿਚ ਇੱਕ ਭਰਵਾਂ ਇਕੱਠ ਹੋਇਆ।
ਵ
ਵੜਿੰਗ ਸੂਬਾ ਸਿੰਘ ਵਿਖੇ ਮੀਟਿੰਗ ਦੌਰਾਨ ਸਤਿੰਦਰਜੀਤ ਸਿੰਘ ਛੱਜਲਵੱਡੀ ਨਾਲ ਹੋਰ। ਤਸਵੀਰ–ਕੁਲਾਰ
03-11-2026
ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ’ਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਅਜੀਤਪਾਲ ਸਿੰਘ ਵੜਿੰਗ ਦੇ ਗ੍ਰਹਿ ਵਿਖੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਹੱਕ ਵਿਚ ਇੱਕ ਭਰਵਾਂ ਇਕੱਠ ਹੋਇਆ। ਇਸ ਮੌਕੇ ਇਲਾਕੇ ਦੇ ਲੋਕਾਂ ਅਤੇ ਹਾਜ਼ਰ ਆਗੂਆਂ ਨਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਠ ਦੌਰਾਨ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਅਤੇ ਉਨ੍ਹਾਂ ਵਲੋਂ ਹਲਕੇ ਵਿਚ ਕੀਤੀਆਂ ਜਾ ਰਹੀਆਂ ਸਿਆਸੀ ਤੇ ਸਮਾਜਿਕ ਸਰਗਰਮੀਆਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਹਾਜ਼ਰ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਨੁਸਾਰ ਲੋਕਾਂ ਦੇ ਸਹਿਯੋਗ ਨਾਲ ਹੀ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ ਸਹੂਲਤਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਛੱਜਲਵੱਡੀ ਦੇ ਹੱਕ ਵਿੱਚ ਇਕੱਠੇ ਹੋਏ ਲੋਕਾਂ ਨੇ ਆਪਸੀ ਸਹਿਯੋਗ ਅਤੇ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਇਕੱਠ ਦੌਰਾਨ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਹਾਜ਼ਰ ਲੋਕਾਂ ਨੇ ਕਿਹਾ ਕਿ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਅਜੀਤਪਾਲ ਸਿੰਘ ਵੜਿੰਗ ਦੇ ਗ੍ਰਹਿ ਵਿਖੇ ਹੋਏ ਇਸ ਇਕੱਠ ਨੂੰ ਹਲਕੇ ਵਿਚ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਹੱਕ ਵਿੱਚ ਚੱਲ ਰਹੀਆਂ ਸਰਗਰਮੀਆਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।ਇਸ ਮੌਕੇ ਚੇਅਰਮੈਨ ਨਿਸ਼ਾਨ ਸਿੰਘ, ਕੁਲਬੀਰ ਸਿੰਘ ਪੁਰੇਵਾਲ , ਸੰਮਤੀ ਮੈਂਬਰ ਗੁਰਿੰਦਰ ਸਿੰਘ, ਸੁਖਜੀਤ ਸਿੰਘ ਸੁੱਖ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।