ਮਹਿਲਾਵਾਂ ਦਾ ਸਨਮਾਨ, ਮਾਨ ਸਰਕਾਰ ਦੀ ਪਛਾਣ- ਸੰਧੂ
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਦੇ ਸਨਮਾਨ, ਆਰਥਿਕ ਸੁਰੱਖਿਆ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਇਕ ਨਵੀਂ ਮਿਸਾਲ ਪੈਦਾ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਐਨ.
ਸ
ਸਕੱਤਰ ਸਿੰਘ ਸੰਧੂ
04-11-2026
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਿਲਾਵਾਂ ਦੇ ਸਨਮਾਨ, ਆਰਥਿਕ ਸੁਰੱਖਿਆ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਇਕ ਨਵੀਂ ਮਿਸਾਲ ਪੈਦਾ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਐਨ.ਆਰ. ਆਈ. ਕਮਿਸ਼ਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਕੱਤਰ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਸਨਮਾਨ ਰਾਸ਼ੀ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਸਰਕਾਰ ਵਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ 37.43 ਲੱਖ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿਚ 1291 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਤਬਦੀਲ ਕੀਤੀ ਜਾ ਚੁੱਕੀ ਹੈ। ਸੰਧੂ ਨੇ ਕਿਹਾ ਕਿ ਇਸ ਯੋਜਨਾ ਦਾ ਟੀਚਾ ਪੰਜਾਬ ਦੀਆਂ ਇਕ ਕਰੋੜ ਮਹਿਲਾਵਾਂ ਨੂੰ ਇਸ ਦੇ ਦਾਇਰੇ ਵਿਚ ਲਿਆਉਣਾ ਹੈ ਅਤੇ ਹੁਣ ਤੱਕ ਲਗਪਗ 80 ਲੱਖ ਰਜਿਸਟ੍ਰੇਸ਼ਨਾਂ ਮੁਕੰਮਲ ਹੋ ਚੁੱਕੀਆਂ ਹਨ। ਇਹ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਲਾਭ ਵੱਡੀ ਗਿਣਤੀ ਵਿਚ ਪਰਿਵਾਰਾਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸ ਸਮੇਂ ਸੰਭਵ ਹੁੰਦੀ ਹੈ ਜਦੋਂ ਉਸ ਸਮਾਜ ਦੀਆਂ ਮਹਿਲਾਵਾਂ ਆਰਥਿਕ ਤੌਰ ’ਤੇ ਮਜ਼ਬੂਤ ਹੋਣ। ਮਹਿਲਾਵਾਂ ਨੂੰ ਆਪਣੇ ਛੋਟੇ-ਵੱਡੇ ਖਰਚਿਆਂ ਲਈ ਦੂਜਿਆਂ ’ਤੇ ਨਿਰਭਰ ਨਾ ਰਹਿਣਾ ਪਵੇ ਅਤੇ ਉਹ ਆਪਣੇ ਪਰਿਵਾਰ ਦੀਆਂ ਲੋੜਾਂ ਸੰਬੰਧੀ ਫ਼ੈਸਲੇ ਖ਼ੁਦ ਲੈ ਸਕਣ, ਇਹੀ ਅਸਲ ਸਮਾਜਿਕ ਸਸ਼ਕਤੀਕਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਹੁੰਚੇ। ਇਸ ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਵੀ ਯਕੀਨੀ ਬਣਦੀ ਹੈ। ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਖ਼ੁਸ਼ਹਾਲੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹਨ। ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਯੋਗਤਾ ਅਨੁਸਾਰ ਇਨ੍ਹਾਂ ਦਾ ਲਾਭ ਲੈਣ।