05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 4 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 05-11-2026
ਤਰਨ ਤਾਰਨ, 4 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਲਾਈਨ ਫਲਾਈ ਓਵਰ ਹੇਠਾਂ ਤੋਂ ਨਸੀਬ ਸਿੰਘ ਪੁੱਤਰ ਅਮਰੀਕ ਸਿੰਘ, ਗੁਰਲਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਸਰਹਾਲੀ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮਸ਼ਾਨ ਘਾਟ ਨੇੜੇ ਬਾਬਾ ਕਾਲ ਮਾਹਰ ਵਲਟੋਹਾ ਤੋਂ ਸਤਨਾਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਅਲਗੋ, ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਅਲਗੋ, ਗੁਰਸਾਹਿਬ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਅਮਰਕੋਟ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਇੰਸਪੈਕਟਰ ਬਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਜਦੀਕ ਗੇਟ ਪਿੰਡ ਪਿੱਦੀ ਨਜ਼ਦੀਕ ਨਾਕਾਬੰਦੀ ਦੌਰਾਨ ਅਸ਼ੀਸ਼ ਪੁੱਤਰ ਰੋਸ਼ਨ ਮਸੀਹ ਵਾਸੀ ਖੱਬੇ ਡੋਗਰਾਂ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿਲੋ ਚੂਰਾ ਪੋਸਤ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ . ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਲਾਈਨ ਮੁਹੱਲਾ ਨਾਨਕਸਰ ਤਰਨ ਤਾਰਨ ਤੋਂ ਗਸ਼ਤ ਦੌਰਾਨ ਰਵੀ ਕੁਮਾਰ ਪੁੱਤਰ ਕਿਸ਼ੋਰ ਕੁਮਾਰ ਵਾਸੀ ਗਲੀ ਲਾਡੇ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਅਤੇ ਰਾਜਬੀਰ ਸਿੰਘ ਉਰਫ ਰਾਜਾ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਸ਼ਹੀਦ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰੋਨਿਕ ਕੰਡਾ, 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੈਟਰੋਲ ਪੰਪ ਗੱਗੋਬੂਹਾ ਤੋ ਪਰਮਜੀਤ ਸਿੰਘ ਉਰਫ ਬਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੱਧਰੀ ਕਲਾਂ, ਗੁਰਲਾਲ ਸਿੰਘ ਉਰਫ ਗੋਰਾ ਪੁੱਤਰ ਸੁਖਦੇਵ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਟਾਕਿਆਂ ਨਾਲ ਭਰੀ ਗੱਡੀ ਲੈ ਕੇ ਡਰਾਇਵਰ ਫ਼ਰਾਰ, ਤਿੰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਾਰਕੀਟ ਕਮੇਟੀ ਹਰੀਕੇ ਦੇ ਨਵ-ਨਿਯੁਕਤ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਦੀ ਹੋਈ ਤਾਜਪੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।