ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਹੋਏ ਨਤਮਸਤਕ
ਚੱਬਾ, 5 ਨਵੰਬਰ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਦਿੱਲੀ ਦੇ ਉੱਪ-ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨਤਮਸਤਕ ਹੋਏ । ਗੁਰੂ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਰਾਜਪਾਲ ਸਮੁੰਦਰੀ ਨੇ ਗੁਰੂ ਚਰਨਾਂ ਵਿਚ ਬੈਠ ਕੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਪੰਗਤ ’ਚ ਬੈਠ ਕੇ ਗੁਰੂ ਕੇ ਲੰਗਰ ਦਾ ਪ੍ਰਸ਼ਾਦਾ ਵੀ ਛਕਿਆ ।
ਅਜੀਤ ਡੈਸਕ
06-11-2026